ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਤਕਨਾਲੋਜੀ ਦੁਆਰਾ ਸਿੱਖੀ ਬਾਰੇ ਗਲਤ ਪ੍ਰਚਾਰ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ਦੀ ਬਣਾਈ ਗਈ ਸਬ ਕਮੇਟੀ ਦੀ ਅੱਜ ਇਥੇ ਸ਼੍ੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਮੀਟਿੰਗ ਹੋਈ। ਇਸ ਸਬੰਧੀ ਸ਼ੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਏ ਆਈ ਰਾਹੀਂ ਸਿੱਖ ਧਰਮ ਬਾਰੇ ਗ਼ਲਤ ਜਾਣਕਾਰੀ ਅਤੇ ਇਤਰਾਜ਼ਯੋਗ ਸਮੱਗਰੀ ਸੋਸ਼ਲ ਮੀਡੀਆ ’ਤੇ ਪ੍ਰਚਾਰੇ ਜਾਣ ਨੂੰ ਰੋਕਣ ਲਈ ਸ਼੍ੋਮਣੀ ਕਮੇਟੀ ਪ੍ਰਧਾਨ ਵੱਲੋਂ ਇਸ ਖੇਤਰ ਵਿੱਚ ਕੰਮ ਕਰਨ ਵਾਲਿਆਂ ਨਾਲ ਮੀਟਿੰਗ ਕੀਤੀ ਗਈ। ਅੱਜ ਹੋਈ ਇਕੱਤਰਤਾ ਵਿੱਚ ਹਾਜ਼ਰ ਸ਼ਖ਼ਸੀਅਤਾਂ ਨੇ ਆਪਣੇ ਸੁਝਾਅ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹੋਈਆਂ ਵਿਚਾਰਾਂ ਦੀ ਰਿਪੋਰਟ ਸ਼੍ੋਮਣੀ ਕਮੇਟੀ ਪ੍ਰਧਾਨ ਨੂੰ ਪੇਸ਼ ਕੀਤੀ ਜਾਵੇਗੀ, ਜਿਸ ’ਤੇ ਪ੍ਰਵਾਨਗੀ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬ ਕਮੇਟੀ ਦੇ ਮੈਂਬਰਾਂ ਨੇ ਇਸ ਖੇਤਰ ਵਿੱਚ ਸ਼੍ੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ ਹੈ। ਮੀਟਿੰਗ ਵਿੱਚ ਡਾ. ਸਰਪ੍ਰੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਡਾ. ਗੁਰਪਾਲ ਸਿੰਘ ਖਾਲਸਾ ਕਾਲਜ ਪਟਿਆਲਾ, ਡਾ. ਜਗਦੀਪ ਸਿੰਘ ਮੱਲ੍ਹੀ ਗੁਰੂ ਨਾਨਕ ਇੰਜਨੀਅਰਿੰਗ ਕਾਲਜ ਲੁਧਿਆਣਾ, ਡਾ. ਸਤਿੰਦਰਪਾਲ ਸਿੰਘ ਗੁਰੂ ਨਾਨਕ ਇੰਜਨੀਅਨਿੰਗ ਕਾਲਜ ਲੁਧਿਆਣਾ, ਹਰਮੀਤ ਸ਼ਾਹ ਸਿੰਘ ਯੂ ਕੇ, ਡਾ. ਸਰਬਜੋਤ ਸਿੰਘ ਯੂ ਕੇ, ਸ਼੍ਰੋਮਣੀ ਕਮੇਟੀ ਦੇ ਸਿਸਟਮ ਐਡਮਨੀਸਟ੍ਰੇਟਰ ਕਰਮਵੀਰ ਸਿੰਘ ਤੇ ਇੰਚਾਰਜ ਸ਼ਿਵਰਾਜ ਸਿੰਘ ਹਾਜ਼ਰ ਹੋਏ, ਜਦਕਿ ਡਾ. ਹਰਜਿੰਦਰ ਸਿੰਘ ਸੰਧੂ ਨੇ ਅਮਰੀਕਾ ਤੋਂ ਆਨਲਾਈਨ ਤਰੀਕੇ ਨਾਲ ਸ਼ਮੂਲੀਅਤ ਕੀਤੀ। ਕੁਝ ਸਮਾਂ ਪਹਿਲਾਂ ਹਰਿਮੰਦਰ ਸਾਹਿਬ ਦੀਆਂ ਵੱਖ ਵੱਖ ਇਤਰਾਯੋਗ ਤਸਵੀਰਾਂ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਤਿਆਰ ਕਰਕੇ ਸੋਸ਼ਲ ਮੀਡੀਆ ਤੇ ਪ੍ਰਚਾਰੀਆਂ ਗਈਆਂ ਸਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਸੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

