ਪੱਤਰ ਪ੍ਰੇਰਕ
ਮੋਰਿੰਡਾ, 18 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨਗਰ ਕੌਂਸਲ ਮੋਰਿੰਡਾ ਦੇ ਉਪ ਪ੍ਰਧਾਨ ਅੰਮ੍ਰਿਤਪਾਲ ਸਿੰਘ ਖੱਟੜਾ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿੱਚ ਹੋਈ। ਇਸ ਮੌਕੇ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਬੂਥ ਪੱਧਰ ’ਤੇ ਚੋਣ ਪ੍ਰਚਾਰ ਤੇਜ਼ ਕਰਨ ਲਈ ਅਕਾਲੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਹਰਮੋਹਨ ਸਿੰਘ ਸੰਧੂ, ਪਰਮਜੀਤ ਸਿੰਘ ਲੱਖੇਵਾਲ, ਜਗਪਾਲ ਸਿੰਘ ਜੋਲੀ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ, ਜਥੇਦਾਰ ਜਗਜੀਤ ਸਿੰਘ ਰਤਨਗੜ੍ਹ ਅਤੇ ਜਥੇਦਾਰ ਗਿਆਨ ਸਿੰਘ ਕਲਾਰਾਂ ਹਾਜ਼ਰ ਸਨ।