ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਅਹਿਮ ਬੈਠਕ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਵਿੱਚ ਜ਼ਿਲ੍ਹਾ ਪੱਧਰ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸਰਗਰਮੀਆਂ ਵਧਾਉਣ ’ਤੇ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨਾਂ ਨੂੰ ਸੰਬੋਧਨ ਕਰਦਿਆਂ ਢੀਂਡਸਾ ਨੇ ਪਾਰਟੀ ਆਗੂਆਂ ਨੂੰ ਲੋਕ ਹਿੱਤ ਦੇ ਕੰਮਾਂ ਨੂੰ ਉਤਸ਼ਾਹ ਨਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਨਵਾਂ ਪੰਜਾਬ ਸਿਰਜਣ ਲਈ ਜੋ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਤੋਂ ਉਮੀਦਾਂ ਹਨ, ਪਾਰਟੀ ਉਨ੍ਹਾਂ ’ਤੇ ਖਰਾ ਉਤਰੇਗੀ। ਮੀਟਿੰਗ ਵਿੱਚ ਮੁੜ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਕਿਸਾਨੀ ਸੰਘਰਸ਼ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।