ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸਕੱਤਰ ਗਗਨਦੀਪ ਸਿੰਘ ਚੱਢਾ ਨੇ ਚੰਡੀਗੜ੍ਹ ਵਿਚ ਪੰਜਾਬ ਲੋਕ ਸਭਾ ਇੰਚਾਰਜਾਂ ਨਾਲ ਮੀਟਿੰਗ ਕੀਤੀ। ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਸ਼ੁਰੂ ਕੀਤੀਆਂ ਜਾ ਚੁੱਕੀਆਂ ਸਰਗਰਮੀਆਂ ਦਾ ਵੇਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦਾ ਮਕਸਦ ਸੂਬੇ ਦੇ ਲੋਕਾਂ ਦੇ ਵਿਚਾਰ ਲੈ ਕੇ ਤੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਾਰੰਟੀਆਂ ਦੀ ਲੋਕਾਂ ਨੂੰ ਜਾਣਕਾਰੀ ਦੇ ਕੇ ਪੰਜਾਬ ਨੂੰ ਅਸਲ ਪੰਜਾਬ ਬਣਾਉਣ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਲੋਕ ਸਭਾ ਇੰਚਾਰਜਾਂ ਨੂੰ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਪੰਜਾਬ ਹਿਤੈਸ਼ੀ ਵਿਚਾਰਾਂ ਦੀ ਜਾਣਕਾਰੀ ਲਈ ਜਾਵੇ।