ਚਮਕੌਰ ਸਾਹਿਬ: ਪੰਜਾਬ ਪੈਨਸ਼ਨਰਜ਼ ਮਹਾ ਸੰਘ ਬਲਾਕ ਚਮਕੌਰ ਸਾਹਿਬ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮ ਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਭ ਤੋਂ ਪਹਿਲਾਂ ਸੰਘ ਦੇ ਵਿਛੜੇ ਸਾਥੀਆਂ ਮਾਸਟਰ ਰਣਜੀਤ ਸਿੰਘ ਸੈਦਪੁਰ ਅਤੇ ਸੁਰਜੀਤ ਸਿੰਘ ਰਾਏਪੁਰ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸੰਘ ਦੇ ਜਨਰਲ ਸਕੱਤਰ ਲੈਕਚਰਾਰ ਲਛਮਣ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੈਨਸ਼ਨਰਜ਼ਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਕਿ ਪੇਅ ਕਮਿਸ਼ਨ ਦਾ 66 ਮਹੀਨੇ ਦਾ ਬਕਾਇਆ, ਡੀਏ ਚੰਡੀਗੜ੍ਹ (ਕੇਂਦਰ) ਦੀ ਤਰਜ ’ਤੇ ਕਿਸ਼ਤਾਂ ਜਾਰੀ ਕੀਤੀਆਂ ਜਾਣ। ਇਸ ਮੌਕੇ ਸੀਨੀਅਰ ਮੈਂਬਰਾਂ ਮਾਸਟਰ ਪ੍ਰਕਾਸ ਸਿੰਘ, ਸੰਤ ਰਾਮ, ਮੇਘ ਰਾਜ, ਰਾਜਿੰਦਰ ਸ਼ੁਕਲਾ, ਮਹਿੰਦਰ ਸਿੰਘ, ਸਤਨਾਮ ਸਿੰਘ ਅਤੇ ਕੁਲਵੰਤ ਸਿੰਘ ਦਾ ਜਨਮ ਦਿਨ ਹੋਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰਜੀਤ ਵਰਮਾ, ਸਬਾਰਾਂ ਸਿੰਘ ਕੰਗ, ਗੁਰਦਿਆਲ ਸਿੰਘ, ਪਵਨ ਕੁਮਾਰ, ਹਰਚੰਦ ਸਿੰਘ, ਸੁਰਜੀਤ ਸਿੰਘ, ਜਸਵੰਤ ਸਿੰਘ ਅਤੇ ਬਲਦੇਵ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ