ਮਾਲੇਰਕੋਟਲਾ: ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਦੀ ਮੀਟਿੰਗ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਸਥਾਨਕ ਰਿਹਾਇਸ਼ ’ਤੇ ਹੋਈ, ਜਿਸ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹੋਰ ਮੰਗਾਂ ਬਾਰੇ ਸੁਖਾਵੇਂ ਮਾਹੌਲ ’ਚ ਵਿਚਾਰ-ਚਰਚਾ ਹੋਈ। ਯੂਨੀਅਨ ਦੇ ਸੂਬਾਈ ਸਰਪ੍ਰਸਤ ਕਮਲ ਕੁਮਾਰ ਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੰਤਰੀ ਨੇ ਆਊਟਸੋਰਸਿੰਗ ਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ 15 ਦਿਨ ਵਿੱਚ ਯੂਨੀਅਨ ਦੀ ਦਿੱਤੀ ਪ੍ਰਪੋਜ਼ਲ ਤਹਿਤ ਆਊਟਸੋਰਸਿੰਗ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ’ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਾਉਣ ਸਬੰਧੀ ਵਿਭਾਗ ਦੇ ਸਕੱਤਰ ਦੀ ਡਿਊਟੀ ਲਗਾਈ ਗਈ ਹੈ। ਆਗੂਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ ਮੰਗਾਂ ਦੇ ਹੱਲ ਲਈ 20 ਦਿਨ ਦਾ ਸਮਾਂ ਦਿੱਤਾ ਹੈ। -ਨਿੱਜੀ ਪੱਤਰ ਪ੍ਰੇਰਕ