ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 22 ਅਕਤੂਬਰ ਤੋਂ ਮਾਲ ਗੱਡੀਆਂ ਨੂੰ ਲਾਂਘਾ ਦੇਣ ਦਾ ਫ਼ੈਸਲਾ: ਅਗਲੀ ਮੀਟਿੰਗ 5 ਨਵੰਬਰ ਨੂੰ ਚੰਡੀਗੜ੍ਹ ਵਿੱਚ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 22 ਅਕਤੂਬਰ ਤੋਂ ਮਾਲ ਗੱਡੀਆਂ ਨੂੰ ਲਾਂਘਾ ਦੇਣ ਦਾ ਫ਼ੈਸਲਾ: ਅਗਲੀ ਮੀਟਿੰਗ 5 ਨਵੰਬਰ ਨੂੰ ਚੰਡੀਗੜ੍ਹ ਵਿੱਚ

ਜੋਗਿੰਦਰ ਸਿੰਘ ਮਾਨ

ਮਾਨਸਾ, 21 ਅਕਤੂਬਰ

ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਚ ਅੱਜ ਮੀਟਿੰਗ ਦੌਰਾਨ ਅਗਲੇ 15 ਦਿਨਾਂ ਲਈ ਪੰਜਾਬ ਵਿਚ ਮਾਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਜਥੇਬੰਦੀਆਂ ਨੇ ਉਂਝ ਰੇਲਵੇ ਸਟੇਸ਼ਨਾਂ ਉਪਰ ਧਰਨੇ ਲਗਾਤਾਰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ ਤਾਂ ਜੋ ਕੋਈ ਸਵਾਰੀ  ਨਾ ਚੱਲੇ ਤੇ ਕੋਲੇ ਵਾਲੀ ਗੱਡੀ ਤੋਂ ਬਿਨਾਂ ਕੋਈ ਹੋਰ ਗੱਡੀ ਨਾ ਲੰਘ ਸਕੇ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾਈ ਪ੍ਰਧਾਨ ਬੋਘ ਸਿੰਘ ਨੇ ਦੱਸਿਆ ਕਿ ਬੇਸ਼ੱਕ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਨੂੰ ਲਗਾਤਾਰ ਜਾਰੀ ਰੱਖਿਆ ਗਿਆ ਹੈ ਪਰ ਬਾਰਦਾਨੇ ਦੀ ਵੱਡੀ ਲੋੜ, ਤਾਪਘਰਾਂ ਵਿਚ ਕੋਲੇ ਦੀ ਪੈਦਾ ਹੋ ਰਹੀ ਘਾਟ, ਕਣਕ‌ ਦੀ ਬਿਜਾਈ ਲਈ ਡੀਏਪੀ ਅਤੇ ਯੂਰੀਆ ਖਾਦ ਨੂੰ ਮੁੱਖ ਰੱਖਦਿਆਂ ਮਾਲ ਗੱਡੀਆਂ ਨੂੰ ਚਲਾਉਣ ਦਾ ਫੈਸਲਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗੱਡੀਆਂ ਚਲਾਉਣ ਦਾ ਫੈਸਲਾ ਭਲਕੇ ਤੋਂ ਲਾਗੂ ‌ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਸੰਘਰਸ਼ੀਲ ਜਥੇਬੰਦੀਆਂ ਨੇ 5 ਨਵੰਬਰ ਨੂੰ ਅਗਲੀ ਨਜ਼ਰਸਾਨੀ ਮੀਟਿੰਗ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਰੱਖ ਦਿੱਤੀ ਗਈ ਹੈ,ਜਿਸ ਵਿਚ ਸਾਰੀਆਂ ਧਿਰਾਂ ਵਲੋਂ ਭਾਗ ਲਿਆ ਜਾਵੇਗਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All