ਸ਼ਤਾਬਦੀ ਸਮਾਗਮਾਂ ਸਬੰਧੀ ਤਾਲਮੇਲ ਕਮੇਟੀ ਦੀ ਮੀਟਿੰਗ 8 ਨੂੰ
ਅੰਮ੍ਰਿਤਸਰ (ਟਨਸ): ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ...
Advertisement
ਅੰਮ੍ਰਿਤਸਰ (ਟਨਸ): ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਬੁਲਾਈ ਗਈ ਹੈ। ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਇਤਿਹਾਸਕ ਸ਼ਤਾਬਦੀ ਸਬੰਧੀ ਦੇਸ਼ ਭਰ ਵਿੱਚ ਗੁਰਮਤਿ ਸਮਾਗਮ, ਸੈਮੀਨਾਰ ਅਤੇ ਨਗਰ ਕੀਰਤਨ ਕਰਵਾਏ ਜਾ ਰਹੇ ਹਨ। ਇਸ ਸਬੰਧੀ ਕਮੇਟੀ ਦੇ ਪ੍ਰਧਾਨ ਵੱਲੋਂ ਬੀਤੇ ਦਿਨੀਂ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਤਾਲਮੇਲ ਕਮੇਟੀ ਦੀ ਮੀਟਿੰਗ 8 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਹੋਵੇਗੀ।
Advertisement
Advertisement