ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਵਿਸ਼ੇਸ਼ ਮੀਟਿੰਗ ਡੀਸੀ...
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਵਿਸ਼ੇਸ਼ ਮੀਟਿੰਗ ਡੀਸੀ ਦਫਤਰ ਵਿੱਚ ਹੋਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਤਰਨਪ੍ਰੀਤ ਸਿੰਘ ਸੌਂਦ, ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵੱਲੋਂ ਕੀਤੀ ਗਈ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐੱਸਐੱਸਪੀ ਭੁਪਿੰਦਰ ਸਿੰਘ ਅਤੇ ਸੰਜੀਵ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਹਾਜ਼ਰ ਸਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਸਵੇਰੇ 8 ਵਜੇ ਆਰੰਭ ਹੋ ਕੇ ਫਿਰੋਜ਼ਪੁਰ ਵਿਖੇ ਪਹੁੰਚੇਗਾ, ਫਿਰੋਜ਼ਪੁਰ ਵਿਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਮੋਗਾ, ਜਗਰਾਉਂ, ਲੁਧਿਆਣਾ ਤੇ ਹੋਰ ਵੱਖ ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਹੰਚੇਗਾ। ਉਨ੍ਹਾਂ ਕਿਹਾ ਕਿ 18 ਨਵੰਬਰ ਤੋਂ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਕੁੱਲ 4 ਨਗਰ ਕੀਰਤਨ ਕੱਢੇ ਜਾਣਗੇ ਜੋ ਕਿ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਖੇ ਪਹੁੰਚਣਗੇ। ਇਹ ਚਾਰੇ ਨਗਰ ਕੀਰਤਨ ਪੰਜਾਬ ਦੇ ਜ਼ਿਆਦਾਤਰ ਹਿੱਸਿਆ ਨੂੰ ਕਵਰ ਕਰਨਗੇ।