ਗ਼ਦਰੀ ਬਾਬਿਆਂ ਦੇ ਮੇਲੇ ਬਾਰੇ ਮੀਟਿੰਗ
ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਵੱਲੋਂ ਬਾਬਾ ਸੋਹਣ ਸਿੰਘ ਭਕਨਾ ਲਾਇਬਰੇਰੀ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੀਟਿੰਗ ਕਮੇਟੀ ਸੰਤ ਬਾਬਾ ਵਿਸਾਖਾ ਸਿੰਘ ਦਦੇਹਰ ਸਾਹਿਬ ਹਾਲ ਵਿੱਚ ਕਮੇਟੀ ਪ੍ਰਧਾਨ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਕਮੇਟੀ ਦੇ ਜਨਰਲ...
Advertisement
ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਵੱਲੋਂ ਬਾਬਾ ਸੋਹਣ ਸਿੰਘ ਭਕਨਾ ਲਾਇਬਰੇਰੀ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੀਟਿੰਗ ਕਮੇਟੀ ਸੰਤ ਬਾਬਾ ਵਿਸਾਖਾ ਸਿੰਘ ਦਦੇਹਰ ਸਾਹਿਬ ਹਾਲ ਵਿੱਚ ਕਮੇਟੀ ਪ੍ਰਧਾਨ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਕਮੇਟੀ ਦੇ ਜਨਰਲ ਸਕੱਤਰ ਪਿਰਥੀਪਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਇਹ ਮੀਟਿੰਗ 30ਅਕਤੂਬਰ ਤੋਂ ਪਹਿਲੀ ਨਵੰਬਰ ਤੱਕ ਲੱਗ ਰਹੇ ਗ਼ਦਰੀ ਬਾਬਿਆਂ ਦਾ ਮੇਲੇ ਬਾਰੇ ਕੀਤੀ ਗਈ ਹੈ। ਮਾੜੀਮੇਘਾ ਨੇ ਕਿਹਾ ਕਿ ਇਸ ਵਾਰ ਮੇਲਾ ਗ਼ਦਰੀ ਬੀਬੀ ਗੁਲਾਬ ਕੌਰ ਦੀ 100 ਵਰ੍ਹੇਗੰਢ ਨੂੰ ਸਮਰਪਿਤ ਹੋ ਰਿਹਾ ਹੈ। ਮੇਲੇ ’ਚ ਉੱਘੇ ਕਾਲਮਨਵੀਸ ਪਰਭਾਇਤ ਪਟਨਾਇਕ, ਡਾ. ਸਵਰਾਜਬੀਰ, ਵਿਦਵਾਨ ਮੁਹੰਮਦ ਯੂਸੁਫ਼ ਤਾਰੀ ਗਾਮੀ ਤੇ ਨਵਸ਼ਰਨ ਵਿਚਾਰਾਂ ਦੀ ਸਾਂਝ ਪਾਏਗੀ।
Advertisement
Advertisement