ਮੇਲਾ ਛਪਾਰ ਭਲਕ ਤੋਂ, ਸਿਆਸੀ ਕਾਨਫਰੰਸਾਂ ਰੱਦ
ਮਾਲਵੇ ਦਾ ਪ੍ਰਸਿੱਧ ਮੇਲਾ ਛਪਾਰ 5 ਸਤੰਬਰ ਤੋਂ ਸ਼ੁਰੂ ਹੋਵੇਗਾ ਅਤੇ 12 ਸਤੰਬਰ ਤੱਕ ਜਾਰੀ ਰਹੇਗਾ। ਪਿੰਡ ਛਪਾਰ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਕਰੀਬ ਸੱਤ ਦਿਨ ਚੱਲਣ ਵਾਲੇ ਮੇਲਾ ਛਪਾਰ ਵਿੱਚ ਇਸ ਵਾਰ 7 ਅਗਸਤ ਨੂੰ ਸਾਰੀਆਂ...
Advertisement
ਮਾਲਵੇ ਦਾ ਪ੍ਰਸਿੱਧ ਮੇਲਾ ਛਪਾਰ 5 ਸਤੰਬਰ ਤੋਂ ਸ਼ੁਰੂ ਹੋਵੇਗਾ ਅਤੇ 12 ਸਤੰਬਰ ਤੱਕ ਜਾਰੀ ਰਹੇਗਾ। ਪਿੰਡ ਛਪਾਰ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਕਰੀਬ ਸੱਤ ਦਿਨ ਚੱਲਣ ਵਾਲੇ ਮੇਲਾ ਛਪਾਰ ਵਿੱਚ ਇਸ ਵਾਰ 7 ਅਗਸਤ ਨੂੰ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਕਾਨਫਰੰਸਾਂ ਲੱਗਣੀਆਂ ਸਨ। ਉਨ੍ਹਾਂ ਕਿਹਾ ਇਸ ਵਾਰ ਮੀਂਹ ਜ਼ਿਆਦਾ ਹੋਣ ਕਾਰਨ ਅਤੇ ਹੜ੍ਹਾਂ ਨੂੰ ਵੇਖਦੇ ਹੋਏ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਕਾਨਫਰੰਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ੋਮਣੀ ਅਕਾਲੀ ਦਲ ਬਾਦਲ ਵੱਲੋਂ ਵੀ ਸਿਆਸੀ ਕਾਨਫਰੰਸ ਨੂੰ ਰੱਦ ਕਰ ਦਿੱਤਾ ਗਿਆ ਸੀ।
Advertisement
Advertisement