DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਕਾਬੂ

ਥਾਣਾ ਡਿਵੀਜ਼ਨ ਨੰਬਰ-2 ਦੀ ਪੁਲੀਸ ਟੀਮ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰ ਕੇ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਵਧੀਕ ਡਿਪਟੀ ਕਮਿਸ਼ਨਰ ਪੁਲੀਸ-1 ਸਮੀਰ ਵਰਮਾ ਅਤੇ ਅਨਿਲ ਕੁਮਾਰ ਭਨੋਟ ਸਹਾਇਕ ਕਮਿਸ਼ਨਰ ਪੁਲੀਸ ਕੇਂਦਰੀ...

  • fb
  • twitter
  • whatsapp
  • whatsapp
Advertisement

ਥਾਣਾ ਡਿਵੀਜ਼ਨ ਨੰਬਰ-2 ਦੀ ਪੁਲੀਸ ਟੀਮ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰ ਕੇ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਵਧੀਕ ਡਿਪਟੀ ਕਮਿਸ਼ਨਰ ਪੁਲੀਸ-1 ਸਮੀਰ ਵਰਮਾ ਅਤੇ ਅਨਿਲ ਕੁਮਾਰ ਭਨੋਟ ਸਹਾਇਕ ਕਮਿਸ਼ਨਰ ਪੁਲੀਸ ਕੇਂਦਰੀ ਨੇ ਦੱਸਿਆ ਕਿ ਇੰਸਪੈਕਟਰ ਗੁਰਜੀਤ ਸਿੰਘ ਮੁੱਖ ਅਫਸਰ ਥਾਣਾ ਡਿਵੀਜ਼ਨ ਨੰਬਰ-2 ਦੀ ਅਗਵਾਈ ਹੇਠ ਹੌਲਦਾਰ ਕਮਲਦੀਪ ਸਿੰਘ ਅਤੇ ਸਾਥੀ ਮੁਲਾਜ਼ਮਾਂ ਨੇ ਲੇਬਰ ਚੌਕ, ਜਨਕਪੁਰੀ ਵਿੱਚ ਨਾਕਾਬੰਦੀ ਦੌਰਾਨ ਸਚਿਨ ਕੁਮਾਰ ਅਤੇ ਅਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਦੋਵੇਂ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਦੇ 3 ਮੋਟਰਸਾਈਕਲ ਬਰਾਮਦ ਕੀਤੇ ਗਏ, ਜੋ ਉਨ੍ਹਾਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਅਮਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਲੁੱਟ-ਖੋਹ ਦਾ ਇੱਕ ਮੁਕੱਦਮਾ ਥਾਣਾ ਡਿਵੀਜ਼ਨ ਨੰਬਰ 3 ਵਿੱਚ ਦਰਜ ਹੈ ਅਤੇ ਪੁਲੀਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ।

Advertisement
Advertisement
×