ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅੰਮ੍ਰਿਤਧਾਰੀ ਨਾ ਹੋਣ ’ਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਦੀ ਮੈਂਬਰਸ਼ਿਪ ਹੋਵੇਗੀ ਖਾਰਜ

ਅਕਾਲ ਤਖ਼ਤ ਵੱਲੋਂ ਹਦਾਇਤਾਂ ਜਾਰੀ; ਪਹਿਲੀ ਸਤੰਬਰ ਤੱਕ ਅੰਮ੍ਰਿਤਧਾਰੀ ਹੋਣ ਦੀ ਦਿੱਤੀ ਮੋਹਲਤ
ਚੀਫ਼ ਖਾਲਸਾ ਦੀਵਾਨ ਦੇ ਮੈਂਬਰਾਂ ਨਾਲ ਮੁਲਾਕਾਤ ਕਰਦੇ ਹੋਏ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ। -ਫੋਟੋ: ਵਿਸ਼ਾਲ ਕੁਮਾਰ
Advertisement

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਕਾਰਨੀ ਅਤੇ ਮੈਂਬਰਾਂ ਨੂੰ ਪਹਿਲੀ ਸਤੰਬਰ ਤੱਕ ਦਾ ਸਮਾਂ ਦਿੰਦਿਆਂ ਅੰਮ੍ਰਿਤਧਾਰੀ ਹੋਣ ਅਤੇ ਅੰਮ੍ਰਿਤਧਾਰੀ ਹੋਣ ਦੌਰਾਨ ਹੋਈ ਅਵੱਗਿਆ ਦੀ ਸੁਧਾਈ ਕਰਨ ਦਾ ਸਮਾਂ ਦਿੱਤਾ ਹੈ। ਇਸ ਸਮੇਂ ਤੋਂ ਬਾਅਦ ਅੰਮ੍ਰਿਤਧਾਰੀ ਨਾ ਹੋਣ ਵਾਲੇ ਮੈਂਬਰ ਦੀ ਮੈਂਬਰਸ਼ਿਪ ਖਾਰਜ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਅਕਾਲ ਤਖ਼ਤ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ, ਮੈਂਬਰਾਂ ਅਤੇ ਅਹੁਦੇਦਾਰਾਂ ਦੇ ਵਿਰੁੱਧ ਕੁਝ ਸ਼ਿਕਾਇਤਾਂ ਪੁੱਜੀਆਂ ਸਨ। ਇਸੇ ਕਾਰਨ ਉਨ੍ਹਾਂ ਨੂੰ ਇੱਥੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ।

ਇਸੇ ਤਹਿਤ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਸਣੇ ਕਾਰਜਕਾਰਨੀ ਕਮੇਟੀ ਦੇ ਕੁੱਲ 20 ਮੈਂਬਰ ਸਕੱਤਰੇਤ ਅਕਾਲ ਤਖ਼ਤ ਵਿੱਚ ਪੁੱਜੇ, ਜਿੱਥੇ ਉਨ੍ਹਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਥੇਦਾਰ ਗੜਗੱਜ ਨੇ ਕਾਰਜਕਾਰਨੀ ਦਾ ਪੱਖ ਸੁਣਿਆ। ਇਸ ਉਪਰੰਤ ਜਥੇਦਾਰ ਗੜਗੱਜ ਨੇ ਸੰਸਥਾ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਜਥੇਦਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੇ ਸੰਸਥਾ ਦਾ ਕੋਈ ਮੈਂਬਰ ਅੰਮ੍ਰਿਤਧਾਰੀ ਨਹੀਂ ਹੈ ਜਾਂ ਕਿਸੇ ਤੋਂ ਕੋਈ ਕੁਤਾਹੀ ਹੋਈ ਹੈ ਤਾਂ ਇਸ ਦੀ ਸੁਧਾਈ ਕਰਨ ਲਈ ਚੀਫ਼ ਖ਼ਾਲਸਾ ਦੀਵਾਨ ਨੂੰ 41 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਸਮੂਹ ਮੈਂਬਰ 41 ਦਿਨਾਂ ਵਿੱਚ ਪਹਿਲੀ ਸਤੰਬਰ ਤੱਕ ਅੰਮ੍ਰਿਤਧਾਰੀ ਹੋ ਕੇ ਗੁਰਮਤਿ ਅਨੁਸਾਰ ਕੰਮ ਕਰਨਗੇ। ਦੀਵਾਨ ਦੇ ਜਿਹੜੇ ਕਾਰਜਕਾਰੀ ਮੈਂਬਰ ਅੱਜ ਇਕੱਤਰਤਾ ਵਿੱਚ ਨਹੀਂ ਪਹੁੰਚੇ, ਉਨ੍ਹਾਂ ਨੂੰ ਪਹਿਲੀ ਅਗਸਤ ਨੂੰ ਆਪਣਾ ਪੱਖ ਰੱਖਣ ਲਈ ਆਦੇਸ਼ ਦਿੱਤਾ ਗਿਆ ਹੈ। ਜੇ ਚੀਫ਼ ਖ਼ਾਲਸਾ ਦੀਵਾਨ ਦਾ ਕੋਈ ਮੈਂਬਰ ਪਹਿਲੀ ਸਤੰਬਰ ਤੱਕ ਅੰਮ੍ਰਿਤਧਾਰੀ ਨਹੀਂ ਹੁੰਦਾ ਤਾਂ ਸੰਸਥਾ ਉਸ ਦੀ ਮੈਂਬਰਸ਼ਿਪ ਖ਼ਤਮ ਕਰੇਗੀ। ਉਨ੍ਹਾਂ ਚੀਫ਼ ਖ਼ਾਲਸਾ ਦੀਵਾਨ ਨੂੰ ਆਦੇਸ਼ ਕੀਤਾ ਕਿ ਜੋ ਮਦ ਸੰਸਥਾ ਦੇ ਵਿਧਾਨ ਵਿੱਚ ਅੰਮ੍ਰਿਤਧਾਰੀ ਮੈਂਬਰ ਹੋਣ ਦੀ ਸੁਹਿਰਦ ਸਿੱਖਾਂ ਵੱਲੋਂ ਨਿਯਮ ਬਣਾਉਣ ਸਮੇਂ ਦਰਜ ਕੀਤੀ ਗਈ ਹੈ, ਉਹ ਕਦੇ ਵੀ ਖਤਮ ਨਹੀਂ ਕੀਤੀ ਜਾ ਸਕਦੀ।

Advertisement

ਸਰਹੱਦੀ ਸੂਬਿਆਂ ਵਿੱਚ ਸਕੂਲ ਖੋਲ੍ਹਣ ਦੀ ਹਦਾਇਤ

ਜਥੇਦਾਰ ਨੇ ਚੀਫ਼ ਖ਼ਾਲਸਾ ਦੀਵਾਨ ਨੂੰ ਹਦਾਇਤ ਕੀਤੀ ਕਿ ਧਰਮ ਪਰਿਵਰਤਨ, ਸਿੱਖੀ ਪ੍ਰਚਾਰ ਪ੍ਰਸਾਰ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਸਰਹੱਦੀ ਸੂਬਿਆਂ ਵਿੱਚ ਸਕੂਲ ਖੋਲ੍ਹੇ ਜਾਣ, ਜਿਨ੍ਹਾਂ ਵਿੱਚ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਰਿਆਇਤ ਦਿੱਤੀ ਜਾਵੇ। ਉਨ੍ਹਾਂ ਚੀਫ਼ ਖ਼ਾਲਸਾ ਦੀਵਾਨ ਵੱਲੋਂ ਲੰਮੇ ਸਮੇਂ ਤੋਂ ਕੱਢੇ ਜਾ ਰਹੇ ‘ਖ਼ਾਲਸਾ ਐਡਵੋਕੇਟ’ ਰਸਾਲੇ ਸਬੰਧੀ ਹਦਾਇਤ ਕੀਤੀ ਕਿ ਸੰਸਥਾ ਇਸ ਰਸਾਲੇ ਨੂੰ ਮੌਜੂਦਾ ਦੌਰ ਦੀ ਸੂਚਨਾ ਤਕਨਾਲੋਜੀ ਨਾਲ ਜੋੜੇ ਅਤੇ ਇਸ ਨੂੰ ਪ੍ਰਫੁੱਲਤ ਕਰਨ ਦੇ ਉਪਰਾਲੇ ਕਰੇ।

Advertisement