ਚੰਡੀਗੜ੍ਹ, 13 ਸਤੰਬਰ
ਪੰਜਾਬ ਵਿੱਚ ਪੰਜਵੀਂ ਕਲਾਸ ਦੀ ਪ੍ਰੀਖਿਆ ਵਿੱਚ ਸਰਕਾਰ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ ਨਾਲ ਸਬੰਧਿਤ ਇਸ਼ਤਿਹਾਰ ਅਤੇ ਸਵਾਲਾਂ ਦੇ ਜ਼ਿਕਰ ’ਤੇ ਅਧਿਆਪਕਾਂ ਦੀ ਇੱਕ ਜਥੇਬੰਦੀ ਅਤੇ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਸ਼ਬਦੀ ਹਮਲਾ ਕੀਤਾ ਹੈ। ਇੱਕ ਅਧਿਆਪਕ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਵਧਾਉਣ ’ਤੇ ਸਰਕਾਰੀ ਇਸ਼ਤਿਹਾਰ ਪੰਜਵੀਂ ਕਲਾਸ ਦੇ ਪੰਜਾਬੀ ਵਿਸ਼ੇ ਵਿੱਚ ਸ਼ਾਮਲ ਕੀਤਾ ਗਿਆ ਸੀ ਅਤੇ ਫਿਰ ਉਸ ਨਾਲ ਸਬੰਧਿਤ ਵਿਦਿਆਰਥੀਆਂ ਤੋਂ ਪ੍ਰਸ਼ਨ ਪੁੱਛੇ ਗਏ। ਵਿਦਿਆਰਥੀਆਂ ਤੋਂ ਪੁੱਛਿਆ ਗਿਆ ਸੀ, ‘‘ਇਹ ਇਸ਼ਤਿਹਾਰ ਕਿਸ ਬਾਰੇ ਹੈ?’’, ‘‘ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਵੰਡ ਕਦੋਂ ਸ਼ੁਰੂ ਹੋਈ?’’ -ਪੀਟੀਆਈ