ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ
ਆਤਿਸ਼ ਗੁਪਤਾ ਪੰਜਾਬ ਵਿੱਚ ਲੰਘੀ ਰਾਤ ਤੋਂ ਸ਼ੁਰੂ ਹੋਇਆ ਮੀਂਹ ਅੱਜ ਵੀ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਰੁਕ-ਰੁਕ ਕੇ ਪੈਂਦਾ ਰਿਹਾ। ਇਸ ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਤਾਂ ਰਾਹਤ ਦਿਵਾ ਦਿੱਤੀ, ਪਰ ਦਰਿਆਵਾਂ ਦੇ ਨਾਲ ਲਗਦੇ ਖੇਤਰ...
Advertisement
ਆਤਿਸ਼ ਗੁਪਤਾ
ਪੰਜਾਬ ਵਿੱਚ ਲੰਘੀ ਰਾਤ ਤੋਂ ਸ਼ੁਰੂ ਹੋਇਆ ਮੀਂਹ ਅੱਜ ਵੀ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਰੁਕ-ਰੁਕ ਕੇ ਪੈਂਦਾ ਰਿਹਾ। ਇਸ ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਤਾਂ ਰਾਹਤ ਦਿਵਾ ਦਿੱਤੀ, ਪਰ ਦਰਿਆਵਾਂ ਦੇ ਨਾਲ ਲਗਦੇ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ। ਪੰਜਾਬ ਤੇ ਨਾਲ ਲਗਦੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਰਕੇ ਬਿਆਸ ਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਫਰੀਦਕੋਟ, ਗੁਰਦਾਸਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਹੁਸ਼ਿਆਰਪੁਰ, ਮੁਹਾਲੀ, ਪਠਾਨਕੋਟ, ਰੋਪੜ, ਸੰਗਰੂਰ ਤੇ ਹੋਰਨਾਂ ਸ਼ਹਿਰਾਂ ਵਿੱਚ ਮੀਂਹ ਪਿਆ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਅਗਲੇ ਤਿੰਨ ਦਿਨ 13, 14 ਤੇ 15 ਅਗਸਤ ਨੂੰ ਰੁਕ-ਰੁਕ ਕੇ ਮੀਂਹ ਪੈਣ ਦੀ
Advertisement
ਪੇਸ਼ੀਨਗੋਈ ਕੀਤੀ ਹੈ।
Advertisement