DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਗਨਰੇਗਾ ਖ਼ਤਮ ਨਹੀਂ ਹੋਣ ਦਿਆਂਗੇ: ਬਘੇਲ

w ਰਾਜਪੁਰਾ ਵਿੱਚ ਕਾਂਗਰਸ ਦੀ ‘ਮਗਨਰੇਗਾ ਬਚਾਓ ਸੰਗਰਾਮ ਰੈਲੀ’; ਭਾਜਪਾ ’ਤੇ ਗਰੀਬਾਂ ਦੀ ਰੋਜ਼ੀ-ਰੋਟੀ ਖੋਹਣ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ‘ਮਗਨਰੇਗਾ ਬਚਾਓ ਰੈਲੀ’ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਹੋਰ। -ਫੋਟੋ: ਲਾਲੀ
Advertisement

ਕਾਂਗਰਸ ਨੇ ‘ਮਗਨਰੇਗਾ ਬਚਾਓ ਸੰਗਰਾਮ’ ਤਹਿਤ ਸਥਾਨਕ ਅਨਾਜ ਮੰਡੀ ਵਿੱਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਰੈਲੀ ਕੀਤੀ। ਰੈਲੀ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਸੂਬੇ ਦੀ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਘੇਲ, ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਅਤੇ ਡਾ. ਧਰਮਵੀਰ ਗਾਂਧੀ ਸਮੇਤ ਹੋਰ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਮਗਨਰੇਗਾ ਸਕੀਮ ਖ਼ਤਮ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਉਹ ਮਗਨਰੇਗਾ ਨੂੰ ਖ਼ਤਮ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਮਗਨਰੇਗਾ ਨੂੰ ‘ਮਿੱਠਾ ਜ਼ਹਿਰ’ ਦੇ ਕੇ ਹੌਲੀ-ਹੌਲੀ ਖਤਮ ਕਰ ਰਹੀ ਹੈ। ਫੰਡਾਂ ਦੀ ਕਟੌਤੀ ਕਰਕੇ ਅਤੇ ਨਵੇਂ ਕਾਨੂੰਨ ਲਿਆ ਕੇ 25 ਕਰੋੜ ਗਰੀਬਾਂ ਦੀ ਰੋਜ਼ੀ-ਰੋਟੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਾਂਗਰਸ ਕਦੇ ਬਰਦਾਸ਼ਤ ਨਹੀਂ ਕਰੇਗੀ। ਡਾ. ਧਰਮਵੀਰ ਗਾਂਧੀ ਨੇ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਰੈਲੀ ਦੌਰਾਨ ਕਿਸਾਨਾਂ ਦੇ ਧਰਨਿਆਂ ਨੂੰ ਜਬਰਨ ਖਦੇੜਨ ਦੀ ਵੀ ਨਿਖੇਧੀ ਕੀਤੀ ਗਈ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸਿਆਸੀ ਅਧਿਆਇ ਖਤਮ ਹੋ ਚੁੱਕਾ ਹੈ ਅਤੇ ਕਾਂਗਰਸ ਵਿੱਚ ਉਨ੍ਹਾਂ ਲਈ ਹੁਣ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਬੀਤੇ ਵੇਲੇ ਦੀ ਗੱਲ ਹੋ ਗਏ ਹਨ, ਇਸ ਲਈ ਵਾਰ-ਵਾਰ ਉਨ੍ਹਾਂ ਦਾ ਜ਼ਿਕਰ ਕਰਨਾ ਫਜ਼ੂਲ ਹੈ। ਇਸ ਮੌਕੇ ਮਦਨ ਲਾਲ ਜਲਾਲਪੁਰ, ਕੁਲਜੀਤ ਸਿੰਘ ਨਾਗਰਾ, ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਮੁਹੰਮਦ ਸਦੀਕ, ਦੀਪਇੰਦਰ ਢਿੱਲੋਂ, ਰਾਜਿੰਦਰ ਸਿੰਘ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।

ਸੰਗਰੂਰ ਵਿੱਚ ਵੀ ਰੈਲੀ

ਸੰਗਰੂਰ (ਗੁਰਦੀਪ ਸਿੰਘ ਲਾਲੀ): ਮਗਨਰੇਗਾ ਬਚਾਓ ਸੰਗਰਾਮ ਤਹਿਤ ਕਾਂਗਰਸ ਵੱਲੋਂ ਅੱਜ ਸੰਗਰੂਰ ਦੀ ਅਨਾਜ ਮੰਡੀ ਵਿੱਚ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਗਰੀਬਾਂ ਤੇ ਮਜ਼ਦੂਰਾਂ ਦੇ ਹੱਕ ਖੋਹ ਰਹੀਆਂ ਹਨ ਪਰ ਕਾਂਗਰਸ ਅਜਿਹਾ ਨਹੀਂ ਹੋਣ ਦੇਵੇਗੀ। ਪਾਰਟੀ ਦੀ ਇਕਜੁੱਟਤਾ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਆਗੂ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵੇਦਾਰ ਨਹੀਂ ਹੈ। ਇਸ ਬਾਰੇ ਫੈਸਲਾ ਹਾਈਕਮਾਨ ਕਰੇਗੀ। ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਚੁੱਕੇ ਅਤੇ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਦੇ ਅਧੂਰੇ ਪ੍ਰਾਜੈਕਟ ਲਈ ਮੁੱਖ ਮੰਤਰੀ ’ਤੇ ਤਨਜ ਕੱਸੇ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਨੂੰ ਗੈਂਗਸਟਰਾਂ ਅੱਗੇ ਬੇਵੱਸ ਕਰਾਰ ਦਿੰਦਿਆਂ ਕਿਹਾ ਕਿ ਜਿਸ ਸਰਕਾਰ ਦੀ ਪੁਲੀਸ ਗੋਡੇ ਟੇਕ ਕੇ ਖੜ੍ਹੀ ਹੋਵੇ, ਉਸ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ।

Advertisement

Advertisement
Advertisement
×