DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Middle East conflict: Punjab ਸਰਕਾਰ ਵੱਲੋਂ Arab ਦੇਸ਼ਾਂ ’ਚ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ

ਪ੍ਰਭਾਵਿਤ ਪਰਿਵਾਰਾਂ ਲਈ 24 ਘੰਟੇ ਦਾ ਹੈਲਪਲਾਈਨ ਨੰਬਰ ਜਾਰੀ; ਕੰਟਰੋਲ ਰੂਮ ਸਥਾਪਤ ਕੀਤਾ

  • fb
  • twitter
  • whatsapp
  • whatsapp
Advertisement

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅਰਬ ਦੇਸ਼ਾਂ ਵਿਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਉਨ੍ਹਾਂ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਅਰਬ ਦੇਸ਼ਾਂ ਵਿਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਇਨ੍ਹਾਂ ਮੁਲਕਾਂ ਵਿਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਐਨ.ਆਰ.ਆਈ. ਵਿੰਗ ਦੇ ਨੰਬਰ ਜਾਰੀ ਕੀਤੇ ਜਾ ਰਹੇ ਹਨ ਤੇ ਜੇ ਕੋਈ ਖੁਦ ਜਾਂ ਉਸ ਦਾ ਪਰਿਵਾਰਕ ਮੈਂਬਰ ਇਨ੍ਹਾਂ ਮੁਲਕਾਂ ਵਿੱਚ ਫਸਿਆ ਹੈ ਤਾਂ ਤੁਰੰਤ ਸੰਪਰਕ ਕਰੋ। ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿਚ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਅਰਬ ਦੇਸ਼ਾਂ ਵਿੱਚ ਚੱਲ ਰਹੀ ਜੰਗ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਇਸ ਮਾਮਲੇ ਵਿੱਚ ਭਾਰਤ ਸਰਕਾਰ ਨਾਲ ਲਗਾਤਾਰ ਤਾਲਮੇਲ ਬਣਾ ਕੇ ਚੱਲ ਰਹੀ ਹੈ ਤਾਂ ਕਿ ਉੱਥੇ ਫਸੇ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਪੈਦਾ ਹੋਏ ਗੰਭੀਰ ਹਾਲਾਤ ਕਾਰਨ ਕਈ ਪੰਜਾਬੀ ਨੌਜਵਾਨ ਅਤੇ ਵਿਦਿਆਰਥੀ ਮੁਸ਼ਕਿਲ ਵਿੱਚ ਹਨ, ਜਿਨ੍ਹਾਂ ਦੀ ਮਦਦ ਲਈ ਸਰਕਾਰ ਨੇ 24 ਘੰਟੇ ਚੱਲਣ ਵਾਲੀ ਹੈਲਪਲਾਈਨ ਅਤੇ ਕੰਟਰੋਲ ਰੂਮ ਸਥਾਪਿਤ ਕੀਤਾ ਹੈ।

Advertisement

ਮੁੱਖ ਮੰਤਰੀ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਤੁਰੰਤ ਦਿੱਤੇ ਗਏ ਨੰਬਰਾਂ 0172-2260042, 0172-2260043 ਜਾਂ ਵਟਸਐਪ ਨੰਬਰ +91 94787 79112 'ਤੇ ਸੰਪਰਕ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਫਸੇ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Advertisement

Advertisement
×