ਫਿਰੋਜ਼ਪੁਰ: ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਧਿਕਾਰੀਆਂ ਨੇ ਅੱਜ ਇੱਥੇ ਗੱਲ ਕਰਦਿਆਂ ਦੱਸਿਆ ਕਿ ਬਲ ਨੇ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 55 ਕਰੋੜ ਰੁਪਏ ਬਣਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਰਕੇ ਸੀਮਾ ਚੌਕੀ ਦੇ ਨੇੜਿਓਂ ਬੀਐੱਸਐੱਫ ਦੇ ਜਵਾਨਾਂ ਨੇ ਅੱਜ ਤੜਕੇ ਤਲਾਸ਼ੀ ਮੁਹਿੰਮ ਦੌਰਾਨ ਇਹ ਖੇਪ ਬਰਾਮਦ ਕੀਤੀ ਹੈ। -ਏਜੰਸੀ