ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਸਤੰਬਰ
ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ‘ਦਿ ਇੰਸਪਾਇਰਿੰਗ ਪਿਲਰਜ’, ਸੈਲੀਬ੍ਰੇਟਿੰਗ ਵਿਮੈਨ ਅਚੀਵਮੈਂਟਸ ਸਮਾਗਮ ਵਿੱਚ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਉਨ੍ਹਾਂ ਕਿਹਾ ਕਿ ਔਰਤਾਂ ਬਿਨਾਂ ਸਮਾਜ ਅਧੂਰਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਮੌਜੂਦਾ ਸਮੇਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸਫ਼ਲਤਾਪੂਰਵਕ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਵਿੱਚ ਹਿੰਮਤ ਅਤੇ ਉਤਸ਼ਾਹ ਪੈਦਾ ਕਰਨਾ ਸੀ। ਇਹ ਸਮਾਗਮ ਸਾਰੀਆਂ ਕੰਮਕਾਜੀ/ਘਰੇਲੂ ਕੰਮ ਕਰਨ ਵਾਲੀਆਂ ਔਰਤਾਂ, ਜਿਨ੍ਹਾਂ ਦੀਆਂ ਅਣਸੁਣੀਆਂ ਕਹਾਣੀਆਂ ਨੂੰ ਇਸ ਸਮਾਗਮ ਵਿੱਚ ਨਾਮਜ਼ਦ ਕਰਨ ਅਤੇ ਆਪਣੇ ਆਪ ਨੂੰ ਸਮਰੱਥ ਬਣਾਉਣ ਲਈ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਔਰਤਾਂ ਨੂੰ ਹਿੰਮਤ ਦਿੰਦਿਆਂ ਕਿਹਾ ਕਿ ਮਹਿਲਾਵਾਂ ਵੱਧ ਤੋਂ ਵੱਧ ਅੱਗੇ ਆਉਣ ਅਤੇ ਸਮਾਜ ਵਿੱਚ ਆਪਣਾ ਨਾਂ ਰੌਸ਼ਨ ਕਰਨ।