ਚੰਡੀਗੜ੍ਹ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਅੱਜ ਮੀਟਿੰਗ ਕੀਤੀ। ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਨ ਉਪਰੰਤ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ ਕੇ ਤਿਵਾੜੀ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਵਿਪੁਲ ਉਜਵਲ ਵੀ ਮੌਜੂਦ ਸਨ। -ਟਨਸ