ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੁਲਾਈ
ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜਿਨ੍ਹਾਂ ਨੂੰ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਬਾਅਦ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ ਨੂੰ ਅੱਜ ਸਿਹਤਯਾਬ ਹੋਣ ਮਗਰੋਂ ਹਸਪਤਾਲੋਂ ਡਿਸਚਾਰਜ ਕਰ ਦਿੱਤਾ ਗਿਆ। ਉਹ ਹੁਣ ਘਰ ਵਿੱਚ ਇਕਾਂਤਵਾਸ ਰਹਿਣਗੇ। ਉਨ੍ਹਾਂ ਦੀ ਪਤਨੀ ਨੂੰ ਵੀ ਡਿਸਚਾਰਜ ਕਰ ਦਿੱਤਾ ਗਿਆ ਹੈ। ਸ੍ਰੀ ਬਾਜਵਾ ਦੀ ਪਤਨੀ ਅਤੇ ਪੁੱਤਰ ਦੀ 16 ਜੁਲਾਈ ਨੂੰ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਦੋਂ ਕਿ ਸ੍ਰੀ ਬਾਜਵਾ ਨੂੰ 14 ਜੁਲਾਈ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸ੍ਰੀ ਬਾਜਵਾ ਨੂੰ ਚੰਗੀ ਸਿਹਤ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।