ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਨਿਸਟੀਰੀਅਲ ਕਾਮਿਆਂ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਵੱਲੋਂ ਸੂਬਾ ਪੱਧਰੀ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਮੁਤਾਬਕ ਅੱਜ ਸੂਬੇ ਭਰ ਵਿੱਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ...
Advertisement

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਵੱਲੋਂ ਸੂਬਾ ਪੱਧਰੀ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਮੁਤਾਬਕ ਅੱਜ ਸੂਬੇ ਭਰ ਵਿੱਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਅਤੇ ਰਘਬੀਰ ਸਿੰਘ ਬਡਵਾਲ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਜ਼ਿਲ੍ਹਾ ਲੀਡਰਸ਼ਿਪ ਦੀ ਅਗਵਾਈ ਹੇਠ ਇਕੱਠੇ ਹੋ ਕੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਗਏ ਮੰਗ ਪੱਤਰਾਂ ਵਿੱਚ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ 14 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਰੈਲੀਆਂ ਵਿੱਚ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ 16 ਅਕਤੂਬਰ ਨੂੰ ਮੁਹਾਲੀ ਵਿੱਚ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨ ਲਈ ਲਾਮਬੰਦੀ ਵੀ ਕੀਤੀ ਜਾਵੇਗੀ।

ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਪੌਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ ਗਈ। ਬਾਕੀ ਮੰਗਾਂ ’ਤੇ ਕੈਬਨਿਟ ਸਬ-ਕਮੇਟੀ ਵੱਲੋਂ ਜਥੇਬੰਦੀ ਨਾਲ ਦੋ ਮੀਟਿੰਗਾਂ ਵੀ ਕੀਤੀਆਂ ਗਈਆਂ ਪ੍ਰੰਤੂ ਕਿਸੇ ਮੀਟਿੰਗ ਦਾ ਕੋਈ ਸਾਰਥਕ ਨਤੀਜਾ ਨਹੀਂ ਨਿਕਲਿਆ। ਜੇ ਸਰਕਾਰ ਨੇ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਦੇ ਮੁਲਾਜ਼ਮ ਵੱਡੀਆਂ ਰੋਸ ਰੈਲੀਆਂ ਕਰਨ ਦੇ ਨਾਲ-ਨਾਲ ਸਰਕਾਰ ਦਾ ਕੰਮ ਮੁਕੰਮਲ ਬੰਦ ਕਰਨ ’ਤੇ ਵਿਚਾਰ ਕਰ ਰਹੇ ਹਨ।

Advertisement

Advertisement
Show comments