ਮੰਤਰੀਆਂ, ਵਿਧਾਇਕ ਅਤੇ ਸੰਸਦ ਮੈਂਬਰਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੋਰਚੇ ਸੰਭਾਲੇ
ਆਤਿਸ਼ ਗੁਪਤਾ ਪੰਜਾਬ ’ਚ ਆਏ ਹੜ੍ਹ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ...
Advertisement
ਆਤਿਸ਼ ਗੁਪਤਾ
ਪੰਜਾਬ ’ਚ ਆਏ ਹੜ੍ਹ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ ਸਿਸੋਦੀਆ ਨਾਲ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਮਹਿੰਦਰ ਭਗਤ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਰਾਹਤ ਸਮੱਗਰੀ ਵੰਡੀ। ਲੋਕ ਸਭਾ ਮੈਂਬਰ ਮਲਵਿੰਦਰ ਕੰਗ ਨੇ ਮੁਹਾਲੀ ਦੇ ਨਯਾਗਾਓਂ ਵਿੱਚ ਪਟਿਆਲਾ ਕੀ ਰਾਓ ਦੇ ਨਾਲ ਖੁੱਡਾ ਲਾਹੌਰਾ-ਨਾਡਾ ਸੜਕ ਦੇ ਨੁਕਸਾਨ ਦੀ ਰਿਪੋਰਟ ਮਿਲਦੇ ਪਾੜ ਨੂੰ ਪੂਰਨ ਦਾ ਕੰਮ ਕੀਤਾ।
Advertisement
Advertisement