ਜਬਰ-ਜਨਾਹ ਪੀੜਤ ਨਾਬਾਲਗ ਨੇ ਬੱਚੇ ਨੂੰ ਜਨਮ ਦਿੱਤਾ
ਇੱਥੋਂ ਦੀ ਪੁਲੀਸ ਨੇ ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਡੀ ਐੱਸ ਪੀ ਦੀਪਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਇੱਥੋਂ ਨੇੜਲੇ ਪਿੰਡ ਦੀ ਵਸਨੀਕ 16 ਸਾਲਾ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ...
Advertisement
ਇੱਥੋਂ ਦੀ ਪੁਲੀਸ ਨੇ ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਡੀ ਐੱਸ ਪੀ ਦੀਪਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਇੱਥੋਂ ਨੇੜਲੇ ਪਿੰਡ ਦੀ ਵਸਨੀਕ 16 ਸਾਲਾ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਫਰਵਰੀ ਮਹੀਨੇ ਵਿੱਚ ਜਦੋਂ ਲੜਕੀ ਆਪਣੇ ਘਰ ਵਿੱਚ ਇਕੱਲੀ ਸੀ ਤਾਂ ਦੋ ਨੌਜਵਾਨ ਘਰ ਵਿੱਚ ਦਾਖ਼ਲ ਹੋਏ ਅਤੇ ਉਨ੍ਹਾਂ ਉਸ ਨਾਲ ਜ਼ਬਰਦਸਤੀ ਕੀਤੀ। ਦੋਵਾਂ ਮੁਲਜ਼ਮਾਂ ਨੇ ਪੀੜਤਾ ਨੂੰ ਇਸ ਘਟਨਾ ਬਾਰੇ ਕਿਸੇ ਨੂੰ ਨਾ ਦੱਸਣ ਲਈ ਧਮਕਾਇਆ ਸੀ। ਦੋਵਾਂ ਮੁਲਜ਼ਮਾਂ ਦੀ ਉਮਰ 21-22 ਸਾਲ ਦੱਸੀ ਜਾ ਰਹੀ ਹੈ। 11 ਅਕਤੂਬਰ ਨੂੰ ਪੀੜਤਾ ਨੂੰ ਪੇਟ ’ਚ ਦਰਦ ਹੋਣ ਕਾਰਨ ਉਸ ਦੀ ਮਾਂ ਨੇ ਹਸਪਤਾਲ ਦਾਖ਼ਲ ਕਰਵਾਇਆ, ਜਿੱੱਥੇ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ।
Advertisement
Advertisement