ਗੁਆਂਢੀ ਵੱਲੋਂ ਨਾਬਾਲਗ ਨਾਲ ਜਬਰ-ਜਨਾਹ
ਨਵੀਂ ਦਿੱਲੀ, 14 ਫਰਵਰੀ ਉੱਤਰ-ਪੂਰਬੀ ਦਿੱਲੀ ਦੇ ਕਰਾਵਲ ਨਗਰ ਇਲਾਕੇ ’ਚ ਇਕ 17 ਸਾਲਾ ਲੜਕੀ ਨਾਲ ਉਸ ਦੇ ਗੁਆਂਢੀ ਨੇ ਕਥਿਤ ਤੌਰ ’ਤੇ ਜਬਰ ਜਨਾਹ ਕਰਨ ਸਬੰਧੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ...
Advertisement
ਨਵੀਂ ਦਿੱਲੀ, 14 ਫਰਵਰੀ
ਉੱਤਰ-ਪੂਰਬੀ ਦਿੱਲੀ ਦੇ ਕਰਾਵਲ ਨਗਰ ਇਲਾਕੇ ’ਚ ਇਕ 17 ਸਾਲਾ ਲੜਕੀ ਨਾਲ ਉਸ ਦੇ ਗੁਆਂਢੀ ਨੇ ਕਥਿਤ ਤੌਰ ’ਤੇ ਜਬਰ ਜਨਾਹ ਕਰਨ ਸਬੰਧੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਅਨੁਸਾਰ ਮੁਲਜ਼ਮ ਗੁਆਂਢੀ ਨੇ ਉਸ ਨੂੰ ਕਿਸੇ ਕੰਮ ਦੇ ਬਹਾਨੇ ਕਰਾਵਲ ਨਗਰ ਸਥਿਤ ਘਰ ’ਚ ਬੁਲਾਇਆ। ਜਦੋਂ ਉਹ ਪਹੁੰਚੀ ਤਾਂ ਮੁਲਜ਼ਮ ਨੇ ਉਸ ਨਾਲ ਜਬਰ ਜਨਾਹ ਕੀਤਾ।
Advertisement
ਲੜਕੀ ਨੂੰ ਤੁਰੰਤ ਜੀਟੀਬੀ ਹਸਪਤਾਲ ਵਿੱਚ ਮੈਡੀਕਲ ਜਾਂਚ ਲਈ ਲਿਜਾਇਆ ਗਿਆ। ਪੁਲੀਸ ਅਧਿਕਾਰੀ ਨੇ ਕਿਹਾ ਕਿ ਉਸ ਦੀ ਕਾਊਂਸਲਿੰਗ ਵੀ ਕਰਵਾਈ ਗਈ ਹੈ। ਪੁਲੀਸ ਨੇ ਉਸ ਦੇ ਬਿਆਨ ਅਤੇ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਐੱਫਆਈਆਰ ਦਰਜ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -ਪੀਟੀਆਈ
Advertisement
