ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 8 ਅਪਰੈਲ
ਮਿਸ ਪੰਜਾਬਣ ਮੁਕਾਬਲੇ ’ਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਤੇ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਪੀਟੀਸੀ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ ਦੋ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਮੁਲਜ਼ਮ ਨੂੰ 11 ਅਪਰੈਲ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਧਰ, ਇਸ ਮਾਮਲੇ ਵਿੱਚ ਨਾਮਜ਼ਦ ਮੁੱਖ ਮੁਲਜ਼ਮ ਨੈਨਸੀ ਘੁੰਮਣ ਤੇ ਉਸ ਦਾ ਪਤੀ ਭੁਪਿੰਦਰ ਸਿੰਘ ਹਾਲੇ ਤੱਕ ਗ੍ਰਿਫ਼ਤ ਤੋਂ ਬਾਹਰ ਹਨ। ਮੁਹਾਲੀ ਅਦਾਲਤ ਨੇ ਨੈਨਸੀ ਦੀ ਅਗਾਊਂ ਜ਼ਮਾਨਤ ਰੱਦ ਕੀਤੀ ਹੈ। ਇਸ ਮਾਮਲੇ ਵਿੱਚ ਇੱਕ ਹੋਟਲ ਦੇ ਐੱਮਡੀ ਤੇ ਨਿਰਮਾਤਾ ਲਕਸ਼ਮਣ ਸਣੇ 25 ਹੋਰ ਅਣਪਛਾਤਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ।