ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਗਸਤ
ਪੰਜਾਬ ਸਿਵਲ ਸਰਵਿਸਿਜ (ਪੀਸੀਐੱਸ) ਆਫੀਸਰਜ ਐਸੋਸੀਏਸ਼ਨ ਨੇ ਮਤਾ ਪਾਸ ਕੀਤਾ ਹੈ ਕਿ ਕੋਵਿਡ-19 ਨੂੰ ਮਾਤ ਦੇਣ ਵਾਲੇ ਪੀਸੀਐੱਸ ਅਫ਼ਸਰ ਮਿਸ਼ਨ ਫ਼ਤਹਿ ਤਹਿਤ ਪਲਾਜ਼ਮਾ ਦਾਨ ਕਰਨਗੇ। ਐਸੋਸੀਏਸ਼ਨ ਵੱਲੋਂ ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਇਨਫੈਕਸ਼ਨ ਤੋਂ ਉੱਭਰ ਚੁੱਕੇ ਤੇ ਪਲਾਜ਼ਮਾ ਦਾਨ ਕਰਨ ਦੇ ਚਾਹਵਾਨ ਅਧਿਕਾਰੀਆਂ ਦੇ ਨਾਂ ਦਿੱਤੇ ਗਏ ਹਨ। ਐਸੋਸੀਏਸ਼ਨ ਦੀ ਇਸ ਲੋਕ-ਪੱਖੀ ਅਪੀਲ ’ਤੇ ਐੱਸ.ਡੀ.ਐੱਮ. ਜਗਦੀਪ ਸਹਿਗਲ ਨੇ ਕਰੋਨਾ ਨਾਲ ਜੂਝ ਰਹੇ ਡੀ.ਐੱਸ.ਪੀ. (ਖਰੜ) ਪਾਲ ਸਿੰਘ ਨੂੰ ਵੀਰਵਾਰ ਨੂੰ ਪਲਾਜ਼ਮਾ ਦਾਨ ਕੀਤਾ। ਐਸੋਸੀਏਸਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਗੁਪਤਾ ਨੇ ਕਰੋਨਾ ਨੂੰ ਮਾਤ ਦੇਣ ਵਾਲਿਆਂ ਨੂੰ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਮਤਾ ਪਾਸ ਕੀਤਾ ਹੈ।