ਮਿਸ਼ਨ ਪੰਜਾਬ: ਰਾਹੁਲ ਗਾਂਧੀ ਨੂੰ ਮਿਲੇ ਚੰਨੀ, ਸਿੱਧੂ ਤੇ ਜਾਖੜ

ਮਿਸ਼ਨ ਪੰਜਾਬ: ਰਾਹੁਲ ਗਾਂਧੀ ਨੂੰ ਮਿਲੇ ਚੰਨੀ, ਸਿੱਧੂ ਤੇ ਜਾਖੜ

ਚਰਨਜੀਤ ਭੁੱਲਰ
ਚੰਡੀਗੜ੍ਹ, 1 ਦਸੰਬਰ

ਮੁੱਖ ਅੰਸ਼

  • ਚੰਨੀ ਨੇ ਰਿਪੋਰਟ ਕਾਰਡ ਰੱਖਿਆ
  • ਸਿੱਧੂ ਵੱਲੋਂ ਜਥੇਬੰਦਕ ਢਾਂਚੇ ਬਾਰੇ ਚਰਚਾ
  • ਰਾਹੁਲ ਗਾਂਧੀ ਵੱਲੋਂ ਸੁਨੀਲ ਜਾਖੜ ਨੂੰ ਮਨਾਉਣ ਦੀ ਕੋਸ਼ਿਸ਼

ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ‘ਮਿਸ਼ਨ ਪੰਜਾਬ’ ਦੀਆਂ ਤਿਆਰੀਆਂ ਲਈ ਪੰਜਾਬ ਕਾਂਗਰਸ ਨੂੰ ਇਕਸੁਰ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗਾਂ ਕਰਕੇ ਮੁੜ ਹੰਭਲਾ ਮਾਰਿਆ ਹੈ| ਰਾਹੁਲ ਗਾਂਧੀ ਨੇ ਨਾਰਾਜ਼ਗੀ ਦੂਰ ਕਰਨ ਲਈ ਸਾਬਕਾ ਪ੍ਰਧਾਨ ਸੁਨੀਲ ਜਾਖੜ ਨਾਲ ਇਕੱਲੇ ਤੌਰ ’ਤੇ ਕਾਫੀ ਸਮਾਂ ਮੀਟਿੰਗ ਕੀਤੀ| ਉਸ ਮਗਰੋਂ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨਾਲ ਸਾਂਝੇ ਤੌਰ ’ਤੇ ਕਾਫ਼ੀ ਲੰਮੀ ਮੀਟਿੰਗ ਕੀਤੀ ਹੈ|

ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਕੀਤੀ ਮੀਟਿੰਗ ਵਿੱਚ ਜਿੱਥੇ ਆਪਸੀ ਤਾਲਮੇਲ ਨਾਲ ਚੱਲਣ ਦੀ ਨਸੀਹਤ ਦਿੱਤੀ, ਉੱਥੇ ਅਗਲੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਉੱਤੇ ਵੀ ਚਰਚਾ ਕੀਤੀ| ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਸਨ| ਰਾਹੁਲ ਗਾਂਧੀ ਨੇ ਅਗਲੀਆਂ ਚੋਣਾਂ ’ਚ ਚੰਨੀ ਤੇ ਸਿੱਧੂ ਨੂੰ ਇਕੱਠੇ ਚੋਣ ਮੈਦਾਨ ਵਿੱਚ ਨਿਕਲਣ ਤੋਂ ਪਹਿਲਾਂ ਕੁੱਝ ਸਿਆਸੀ ਸਲਾਹ ਮਸ਼ਵਰੇ ਵੀ ਕੀਤੇ ਹਨ| ਚੰਨੀ ਨੇ ਆਪਣੇ ਕਾਰਜਕਾਲ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਾਇਆ ਹੈ| ਰਾਹੁਲ ਨੇ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਨੂੰ ਸਫਲਤਾ ਦਾ ਮੰਤਰ ਦੱਸਿਆ ਹੈ |

ਮੀਟਿੰਗਾਂ ਦੌਰਾਨ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਬਾਰੇ ਵੀ ਚਰਚਾ ਹੋਈ ਹੈ| ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਵੀ ਜਾਰੀ ਕੀਤੀ ਜਾਣੀ ਹੈ| ਇਸੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣਾ ਰਿਪੋਰਟ ਕਾਰਡ ਵੀ ਰਾਹੁਲ ਅੱਗੇ ਰੱਖਿਆ| ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਵਿਚ ਟਕਸਾਲੀ ਆਗੂਆਂ ਦੀ ਸ਼ਮੂਲੀਅਤ ਕੀਤੇ ਜਾਣ ਨੂੰ ਲੈ ਕੇ ਵੀ ਚਰਚਾ ਹੋਈ ਹੈ| ਸਿੱਧੂ ਵਿਰੋਧੀਆਂ ਦੀ ਥਾਂ ਆਪਣੀ ਸਰਕਾਰ ਨੂੰ ਨਿਸ਼ਾਨੇ ਉੱਤੇ ਰੱਖਦੇ ਹਨ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਵਿਅੰਗ ਕਸ ਰਹੇ ਹਨ| ਰਾਹੁਲ ਗਾਂਧੀ ਨੇ ਸੁਨੀਲ ਜਾਖੜ ਨੂੰ ਫੋਨ ਕਰਕੇ ਉਚੇਚੇ ਤੌਰ ’ਤੇ ਦਿੱਲੀ ਸੱਦਿਆ ਹੋਇਆ ਸੀ| ਵੇਰਵਿਆਂ ਅਨੁਸਾਰ ਰਾਹੁਲ ਗਾਂਧੀ ਨੇ ਅਗਲੀਆਂ ਚੋਣਾਂ ਦੇ ਮੱਦਨਜ਼ਰ ਸੁਨੀਲ ਜਾਖੜ ਨੂੰ ਮਿਲ ਕੇ ਚੱਲਣ ਲਈ ਕਿਹਾ ਜਦੋਂ ਕਿ ਜਾਖੜ ਨੇ ਹਾਈਕਮਾਨ ਨੂੰ ਚਿੰਤਾਮੁਕਤ ਕੀਤਾ ਕਿ ਉਹ ਟਕਸਾਲੀ ਕਾਂਗਰਸੀ ਹਨ ਅਤੇ ਕਾਂਗਰਸ ’ਚੋਂ ਬਾਹਰ ਕਦੇ ਨਹੀਂ ਵੇਖਣਗੇ| ਰਾਹੁਲ ਗਾਂਧੀ ਅੱਜ ਮੁੜ ਦੁਹਰਾਇਆ ਕਿ ਉਹ ਅਹਿਮ ਜ਼ਿੰਮੇਵਾਰੀ ਦੇਣ ਨੂੰ ਤਿਆਰ ਹਨ ਪਰ ਜਾਖੜ ਨੇ ਕਿਹਾ ਕਿ ਉਨ੍ਹਾਂ ਲਈ ਅਹੁਦੇ ਕੋਈ ਮਾਅਨੇ ਨਹੀਂ ਰੱਖਦੇ ਹਨ| ਜਾਖੜ ਨੇ ਰਾਹੁਲ ਅੱਗੇ ਆਪਣੇ ਗਿਲੇ ਸ਼ਿਕਵੇ ਰੱਖੇ| ਸੁਨੀਲ ਜਾਖੜ ਨੇ ਸੰਪਰਕ ਕਰਨ ’ਤੇ ਏਨਾ ਹੀ ਕਿਹਾ ਕਿ ਰਾਹੁਲ ਗਾਂਧੀ ਨੇ ਸਭਨਾਂ ਨੂੰ ਇਕਮੁੱਠ ਹੋ ਕੇ ਚੱਲਣ ਲਈ ਕਿਹਾ ਹੈ| ਸੂਤਰ ਦੱਸਦੇ ਹਨ ਕਿ ਜਾਖੜ ਨੇ ਰਾਹੁਲ ਕੋਲ ਇਹ ਗਿਲਾ ਵੀ ਕੀਤਾ ਕਿ ਸੈਕੁਲਰ ਪਾਰਟੀ ਕਦੋਂ ਤੋਂ ਧਰਮ/ਜਾਤ ਦੇ ਅਧਾਰ ਉੱਤੇ ਫੈਸਲੇ ਕਰਨ ਲੱਗੀ ਹੈ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All