ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਅਕਤੂਬਰ
ਲੋਕ ਇਨਸਾਫ਼ ਪਾਰਟੀ ਵੱਲੋਂ ਪਾਸਪੋਰਟ ਦਫ਼ਤਰ ਵਿੱਚ ਹੁੰਦੀ ਲੁੱਟ ਰੋਕਣ ਲਈ ਕੀਤੇ ਗਏ ਸਟਿੰਗ ਅਪਰੇਸ਼ਨ ਤੋਂ ਬਾਅਦ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਸਹਾਇਕ ਮਨਿੰਦਰ ਸਿੰਘ ਮਨੀ ਅਤੇ ਡਰਾਈਵਰ ਰਣਜੀਤ ਸਿੰਘ ਨੂੰ ਅੱਜ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 2018 ਵਿੱਚ ਲੁਧਿਆਣਾ ਦੇ ਪਾਸਪੋਰਟ ਦਫ਼ਤਰ ਵਿੱਚ ਕੀਤੇ ਸਟਿੰਗ ਅਪਰੇਸ਼ਨ ਤੋ ਬਾਅਦ ਬੈਂਸ ਨੇ ਪਾਸਪੋਰਟ ਦਫ਼ਤਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ। ਇਸ ਮਗਰੋਂ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਨੇ ਕੰਮਕਾਰ ਵਿਚ ਰੁਕਾਵਟ ਪਾਉਣ ਦੇ ਦੋਸ਼ ਲਗਾ ਕੇ ਵਿਧਾਇਕ ਬੈਂਸ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ।