ਵਿਧਾਇਕ ਚਰਨਜੀਤ ਸਿੰਘ ਵੱਲੋਂ ਦਰਿਆ ਦੇ ਬੰਨ੍ਹਾਂ ਦਾ ਦੌਰਾ
ਹਲਕਾ ਵਿਧਾਇਕ ਡਾ ਚਰਨਜੀਤ ਸਿੰਘ ਨੇ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਸਿਸਵਾ, ਬੁੱਧਕੀ ਨਦੀ ਅਤੇ ਨਜ਼ਦੀਕੀ ਲੰਘਦੇ ਦਰਿਆ ਸਤਲੁਜ ਦੇ ਵੱਖ ਵੱਖ ਬੰਨ੍ਹਾਂ ਦਾ ਦੌਰਾ ਕੀਤਾ।
ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤੀ ਨਾਲ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਰਕੇ ਪਿਛਲੇ ਸਾਲ ਲੋਕਾਂ ਨੂੰ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ ਹੈ। ਹੜ੍ਹਾਂ ਵਰਗੀ ਸਥਿਤੀ ਪੈਦਾ ਨਾ ਹੋਵੇ ਉਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਸਿਸਵਾ, ਬੁੱਧਕੀ ਨਦੀ ਸਮੇਤ ਸਤਲੁਜ ਦਰਿਆ ਦੇ ਕੰਢਿਆਂ ’ਤੇ ਮਜ਼ਬੂਤੀ ਨਾਲ ਬੰਨ੍ਹ ਬਣਵਾਏ ਗਏ ਹਨ।
ਇਸ ਮੌਕੇ ਐੱਸਡੀਐੱਮ ਅਮਰੀਕ ਸਿੰਘ ਸਿੱਧੂ, ਤਹਿਸੀਲਦਾਰ ਕਰਮਜੋਤ ਸਿੰਘ , ਐਕਸੀਅਨ ਹਰਸਾਤ ਵਰਮਾ, ਐਸਡੀਓ. ਸੁਖਪਾਲ ਸਿੰਘ, ਬੀਡੀਪੀਓ ਅਜ਼ੈਬ ਸਿੰਘ, ਡੀਐਸਪੀ ਮਨਜੀਤ ਸਿੰਘ ਔਲਖ, ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ,ਭੁਪਿੰਦਰ ਸਿੰਘ ਭੂਰਾ ਮੀਤ ਪ੍ਰਧਾਨ, ਸੇਠ ਵਿਸ਼ਾਲ ਕੁਮਾਰ,ਅਤੇ ਗੁਰਬੀਰ ਸਿੰਘ ਆਦਿ ਹਾਜ਼ਰ ਸਨ।