ਵਿਧਾਇਕ ਦਲਜੀਤ ਗਰੇਵਾਲ ਦੇ ਪਿਤਾ ਦਾ ਦੇਹਾਂਤ
ਸਥਾਨਕ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਬਲਬੀਰ ਸਿੰਘ ਗਰੇਵਾਲ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ...
Advertisement
ਸਥਾਨਕ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਬਲਬੀਰ ਸਿੰਘ ਗਰੇਵਾਲ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ 23 ਨਵੰਬਰ ਨੂੰ ਡਿਵੀਜ਼ਨ ਨੰਬਰ ਤਿੰਨ ਦੇ ਨੇੜੇ ਗਊਸ਼ਾਲਾ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ’ਚ ਵਿਧਾਇਕ ਗਰੇਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼ਹਿਰ ਵਾਸੀਆਂ ਨੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
Advertisement
Advertisement
×

