ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ
ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਨਬੀਪੁਰ ਵਿਖੇ 213 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟਾਂ ਦੇ ਕਾਗਜ਼ ਵੰਡੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਮੌਕੇ ਬੀ.ਡੀ.ਪੀ.ਓ ਸਰਹਿੰਦ ਮਹਿੰਦਰਜੀਤ ਸਿੰਘ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਰਪੰਚ ਧਰਮਿੰਦਰ ਸਿੰਘ ਮੌਜੂਦ ਸਨ।