ਵਿਧਾਇਕਾ ਗੁਨੀਵ ਮਜੀਠੀਆ ਤਖ਼ਤ ਦਮਦਮਾ ਸਾਹਿਬ ਨਤਮਸਤਕ
ਨਾਭਾ ਜ਼ੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕਾ ਗੁਨੀਵ ਕੌਰ ਮਜੀਠੀਆ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਪਰਿਵਾਰ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵੱਡਾ ਪੁੱਤਰ ਪ੍ਰਹਿਲਾਦ ਸਿੰਘ ਮਜੀਠੀਆ ਵੀ ਮੌਜੂਦ...
Advertisement
ਨਾਭਾ ਜ਼ੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕਾ ਗੁਨੀਵ ਕੌਰ ਮਜੀਠੀਆ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਪਰਿਵਾਰ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵੱਡਾ ਪੁੱਤਰ ਪ੍ਰਹਿਲਾਦ ਸਿੰਘ ਮਜੀਠੀਆ ਵੀ ਮੌਜੂਦ ਸੀ। ਉਨ੍ਹਾਂ ਇੱਥੇ ਪੁੱਜਣ ਨੂੰ ਆਪਣਾ ਨਿੱਜੀ ਦੌਰਾ ਦੱਸਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ’ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਾਹਿਗੁਰੂ ’ਤੇ ਭਰੋਸਾ ਹੈ, ਜਲਦੀ ਹੀ ਸਭ ਕੁੱਝ ਠੀਕ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ, ਮਨਜੀਤ ਸਿੰਘ ਭਾਗੀਵਾਂਦਰ, ਰਣਜੀਤ ਸਿੰਘ ਮਲਕਾਣਾ, ਅਮਨਦੀਪ ਸਿੰਘ ਟਾਂਡੀਆਂ, ਡਾ. ਗੁਰਮੇਲ ਸਿੰਘ ਘਈ ਤੇ ਪਾਲੀ ਗਿੱਲ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਦਲ ਆਗੂ ਅਤੇ ਵਰਕਰ ਹਾਜ਼ਰ ਸਨ।
Advertisement
Advertisement