ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੀਸੀਏ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ

ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਨੂੰ ਭੇਜੇ ਅਸਤੀਫੇ ਵਿੱਚ ਉਨ੍ਹਾਂ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਕੁਲਵੰਤ ਸਿੰਘ ਇਸੇ ਮਹੀਨੇ ਪੀਸੀਏ ਦੀ...
Advertisement

ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਨੂੰ ਭੇਜੇ ਅਸਤੀਫੇ ਵਿੱਚ ਉਨ੍ਹਾਂ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਕੁਲਵੰਤ ਸਿੰਘ ਇਸੇ ਮਹੀਨੇ ਪੀਸੀਏ ਦੀ 12 ਜੁਲਾਈ ਨੂੰ ਹੋਈ ਚੋਣ ਵਿੱਚ ਨਿਰਵਿਰੋਧ ਸਕੱਤਰ ਚੁਣੇ ਗਏ ਸਨ। ਉਨ੍ਹਾਂ ਵੱਲੋਂ ਨਵੀਂ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਪਿੰਡ ਪੱਧਰ ’ਤੇ ਗਲੀ ਟੂਰਨਾਮੈਂਟ ਕਰਵਾਉਣ ਦਾ ਵੀ ਐਲਾਨ ਕੀਤਾ ਗਿਆ ਸੀ। ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਸਮੇਂ ਦੀ ਘਾਟ ਕਾਰਨ ਅਸਤੀਫਾ ਦਿੱਤਾ ਹੈ। ਉਹ ਵਿਧਾਇਕ ਵੀ ਹਨ ਅਤੇ ਉਨ੍ਹਾਂ ਦਾ ਸਾਰਾ ਧਿਆਨ ਮੁਹਾਲੀ ਵਿਧਾਨ ਸਭਾ ਹਲਕੇ ਦੇ ਵਿਕਾਸ ਵੱਲ ਹੈ।

Advertisement
Advertisement