ਪੱਤਰ ਪ੍ਰੇਰਕ
ਜ਼ੀਰਾ, 5 ਅਕਤੂਬਰ
ਕਾਂਗਰਸ ਸਰਕਾਰ ਵੇਲੇ ਦਰਜ ਕੀਤੇ ਗਏ ਵੱਖ-ਵੱਖ ਕੇਸਾਂ ਵਿੱਚੋਂ ਅੱਜ ਵਿਧਾਇਕ ਨਰੇਸ਼ ਕਟਾਰੀਆ ਤੇ ਉਨ੍ਹਾਂ ਦੇ 16 ਸਾਥੀ ਬਾਇੱਜ਼ਤ ਬਰੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਹ ਕੇਸ ਜ਼ੀਰਾ ਦੀ ਅਦਾਲਤ ਵਿੱਚ ਚੱਲ ਰਹੇ ਸਨ। ਜੱਜ ਮਨਵਿੰਦਰ ਕੌਰ ਦੀ ਅਦਾਲਤ ਨੇ ਅੱਜ ਵਿਧਾਇਕ ਨਰੇਸ਼ ਕਟਾਰੀਆ ਤੇ ਉਨ੍ਹਾਂ ਦੇ 16 ਸਾਥੀਆਂ ਨੂੰ ਬਰੀ ਕਰ ਦਿੱਤਾ ਹੈ। ਵਿਧਾਇਕ ਨਰੇਸ਼ ਕਟਾਰੀਆ ਨੇ ਨਿਆਂ ਪ੍ਰਣਾਲੀ ਅਤੇ ਆਪਣੇ ਵਕੀਲਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਸਦਕਾ ਅੱਜ ਉਨ੍ਹਾਂ ਨੂੰ ਇਸ ਕੇਸ ਵਿੱਚ ਜਿੱਤ ਹਾਸਲ ਹੋਈ ਹੈ। ਸ੍ਰੀ ਕਟਾਰੀਆ ਦੇ ਵਕੀਲ ਹਰਵਿੰਦਰ ਸਿੰਘ ਕਰਵਲ, ਜਗਦੀਪ ਸਿੰਘ ਗਰੇਵਾਲ, ਹਰਜਿੰਦਰ ਸਿੰਘ ਢਿੱਲੋਂ ਤੇ ਤੇਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੀ ਸਰਕਾਰ ਵੱਲੋਂ ਵਿਧਾਇਕ ਜ਼ੀਰਾ ’ਤੇ ਧੱਕੇ ਨਾਲ ਪਰਚੇ ਦਰਜ ਕਰਵਾਏ ਗਏ ਸਨ ਤੇ ਹੁਣ ਅਦਾਲਤ ਨੇ ਵਿਧਾਇਕ ਕਟਾਰੀਆ ਤੇ ਉਨ੍ਹਾਂ ਦੇ ਸਾਥੀਆਂ ਨੂੰ ਬਰੀ ਕਰ ਦਿੱਤਾ ਹੈ।