ਵਿਧਾਇਕ ਰਮਨ ਅਰੋੜਾ ਨੂੰ ਜ਼ਮਾਨਤ ਮਿਲੀ
ਜਬਰੀ ਵਸੂਲੀ ਮਾਮਲੇ ’ਚ ਗ੍ਰਿਫ਼ਤਾਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਹੋਈ। ਵਿਧਾਇਕ ਅਰੋੜਾ ਨੂੰ ਵਿਜੀਲੈਂਸ ਵਿਭਾਗ ਨੇ 23 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਸਤੰਬਰ ’ਚ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ...
Advertisement
ਜਬਰੀ ਵਸੂਲੀ ਮਾਮਲੇ ’ਚ ਗ੍ਰਿਫ਼ਤਾਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਹੋਈ। ਵਿਧਾਇਕ ਅਰੋੜਾ ਨੂੰ ਵਿਜੀਲੈਂਸ ਵਿਭਾਗ ਨੇ 23 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਸਤੰਬਰ ’ਚ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਲਾਟਰੀ ਵਿਕਰੇਤਾ ਤੋਂ ਜਬਰੀ ਵਸੂਲੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਸ਼ਨਿਚਰਵਾਰ ਨੂੰ ਅਦਾਲਤ ’ਚ ਰਿਕਾਰਡ ਪੇਸ਼ ਕਰਨ ’ਚ ਅਸਫਲ ਰਹੀ। ਇਸ ਕਾਰਨ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਸੋਮਵਾਰ ਨੂੰ ਹੋਈ। ਸਰਕਾਰੀ ਵਕੀਲ ਨੇ ਕਿਹਾ ਕਿ ਵਿਧਾਇਕ ਆਪਣੀ ਰਿਹਾਈ ’ਤੇ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ, ਉਸ ਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ। ਵਿਧਾਇਕ ਦੇ ਵਕੀਲ ਨੇ ਕਿਹਾ ਕਿ ਪੁਲੀਸ ਨੌਂ ਦਿਨਾਂ ਦੇ ਰਿਮਾਂਡ ਦੌਰਾਨ ਕੋਈ ਸਬੂਤ ਇਕੱਠਾ ਕਰਨ ’ਚ ਅਸਫਲ ਰਹੀ ਹੈ। ਇਸ ਲਈ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਵੇ। ਅਦਾਲਤ ਨੇ ਵਿਧਾਇਕ ਦੇ ਵਕੀਲ ਨਾਲ ਸਹਿਮਤੀ ਜ਼ਾਹਿਰ ਕਰਦਿਆਂ ਜ਼ਮਾਨਤ ਮਨਜ਼ੂਰ ਕਰ ਲਈ ਹੈ।
Advertisement
Advertisement