DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭੱਤੇ ਲੈਣ ’ਚ ਵਿਧਾਇਕਾਂ ਨੇ ਰਿਕਾਰਡ ਤੋੜੇ

ਦੋ-ਦੋ ਵਾਹਨ ਵਰਤਦੇ ਨੇ ਵਿਧਾਇਕ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਵਿਧਾਇਕ ਭੱਤੇ ਲੈਣ ’ਚ ਧੂੜਾਂ ਪੁੱਟ ਰਹੇ ਹਨ। ਨਵੇਂ ਤੱਥ ਉੱਭਰੇ ਹਨ ਕਿ ਜਦੋਂ ਵਿਧਾਇਕ ਸਰਕਾਰੀ ਮੀਟਿੰਗਾਂ ਜਾਂ ਸਮਾਗਮਾਂ ’ਚ ਸ਼ਾਮਲ ਹੁੰਦੇ ਹਨ ਤਾਂ ਉਹ ਆਪਣੇ ਪ੍ਰਾਈਵੇਟ ਵਾਹਨਾਂ ਦੀ ਵਰਤੋਂ ਕਰਦੇ ਹਨ, ਜਿਸ ਬਦਲੇ ਉਨ੍ਹਾਂ ਨੂੰ ਰਹਿਣ-ਸਹਿਣ ਅਤੇ ਤੇਲ ਦਾ ਖਰਚਾ ਮਿਲਦਾ ਹੈ। ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਜੋ ਸਰਕਾਰੀ ਗੱਡੀਆਂ ਅਲਾਟ ਕੀਤੀਆਂ ਹਨ, ਵਿਧਾਇਕ ਉਨ੍ਹਾਂ ਨੂੰ ਸਕਿਓਰਟੀ ਵਜੋਂ ਵਰਤਦੇ ਹਨ; ਮਤਲਬ, ਵਿਧਾਇਕ ਪ੍ਰਾਈਵੇਟ ਗੱਡੀ ’ਚ ਸਫ਼ਰ ਕਰਦੇ ਹਨ ਅਤੇ ਸਰਕਾਰੀ ਗੱਡੀ ਬਤੌਰ ਸਕਿਓਰਟੀ ਨਾਲ ਚੱਲਦੀ ਹੈ।

ਸਰਕਾਰੀ ਗੱਡੀ ਦਾ ਖਰਚਾ ਵੱਖਰੇ ਤੌਰ ’ਤੇ ਟਰਾਂਸਪੋਰਟ ਵਿਭਾਗ ਚੁੱਕਦਾ ਹੈ। ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਦੇ ਵਿਧਾਇਕਾਂ ’ਚੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਭੱਤੇ ਲੈਣ ’ਚ ਸਭ ਤੋਂ ਅੱਗੇ ਹਨ, ਜਿਨ੍ਹਾਂ ਨੇ ਲੰਘੇ ਤਿੰਨ ਵਰ੍ਹਿਆਂ (2022-23 ਤੋਂ 2024-25) ਦੌਰਾਨ 15.17 ਲੱਖ ਰੁਪਏ ਇਕੱਲੇ ਟੀ ਏ/ਡੀ ਏ ਵਜੋਂ ਪ੍ਰਾਪਤ ਕੀਤੇ ਹਨ।

Advertisement

Advertisement

ਦੂਜਾ ਨੰਬਰ ਹਲਕਾ ਭੁੱਚੋ ਮੰਡੀ ਦੇ ‘ਆਪ’ ਵਿਧਾਇਕ ਮਾਸਟਰ ਜਗਸੀਰ ਸਿੰਘ ਦਾ ਹੈ, ਜਿਨ੍ਹਾਂ ਨੇ ਤਿੰਨ ਸਾਲਾਂ ’ਚ 12.30 ਲੱਖ ਰੁਪਏ ਭੱਤੇ ਵਜੋਂ ਲਏ। ਸਾਰੇ ਵਿਧਾਇਕ ਵਿਧਾਨ ਸਭਾ ਦੀਆਂ ਅਲੱਗ-ਅਲੱਗ ਕਮੇਟੀਆਂ ਦੇ ਮੈਂਬਰ ਆਦਿ ਹਨ ਤੇ ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ’ਚ ਵਿਧਾਇਕ ਹਿੱਸਾ ਲੈਂਦੇ ਹਨ। ਨਿਯਮਾਂ ਅਨੁਸਾਰ ਵਿਧਾਇਕ ਨੂੰ ਪ੍ਰਾਈਵੇਟ ਵਾਹਨ ਦੀ ਵਰਤੋਂ ਕਰਨ ’ਤੇ ਪ੍ਰਤੀ ਕਿਲੋਮੀਟਰ 15 ਰੁਪਏ ਅਤੇ ਰੋਜ਼ਾਨਾ ਭੱਤੇ ਵਜੋਂ 1500 ਰੁਪਏ ਮਿਲਦੇ ਹਨ। ਜੇ ਵਿਧਾਇਕ ਚੰਡੀਗੜ੍ਹ ਮੀਟਿੰਗ ’ਚ ਸ਼ਾਮਲ ਹੁੰਦਾ ਹੈ ਤਾਂ ਉਹ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਅਤੇ ਇੱਕ ਦਿਨ ਬਾਅਦ ਦਾ ਡੀ ਏ ਲੈਣ ਦਾ ਹੱਕਦਾਰ ਹੈ।

ਹਲਕਾ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਤਿੰਨ ਸਾਲਾਂ ’ਚ 10.64 ਲੱਖ ਰੁਪਏ, ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਨੇ 10.28 ਲੱਖ ਰੁਪਏ, ਕਾਂਗਰਸ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ 10.08 ਲੱਖ ਰੁਪਏ ਤੇ ਬਸਪਾ ਵਿਧਾਇਕ ਨਛੱਤਰ ਪਾਲ ਨੇ 7.80 ਲੱਖ ਰੁਪਏ ਭੱਤਿਆਂ ਵਜੋਂ ਵਸੂਲ ਕੀਤੇ ਹਨ।

ਪਬਲਿਕ ਐਕਸ਼ਨ ਕਮੇਟੀ ਦੇ ਸੀਨੀਅਰ ਆਗੂ ਡਾ. ਅਮਨਦੀਪ ਸਿੰਘ ਬੈਂਸ (ਲੁਧਿਆਣਾ) ਨੇ ਕਿਹਾ ਕਿ ਅਸਲ ’ਚ ਵਿਧਾਇਕ ਮੀਟਿੰਗਾਂ ’ਚ ਸ਼ਾਮਲ ਹੋਣ ਲਈ ਇਕੱਲੀ ਸਰਕਾਰੀ ਗੱਡੀ ਦੀ ਹੀ ਵਰਤੋਂ ਕਰਦੇ ਹਨ ਪਰ ਭੱਤੇ ਲੈਣ ਲਈ ਉਹ ਨਾਲ ਪ੍ਰਾਈਵੇਟ ਵਾਹਨ ਦਾ ਭੱਤਾ ਵੀ ਕਲੇਮ ਕਰ ਲੈਂਦੇ ਹਨ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਪਿਓ-ਪੁੱਤ ਦੀ ਜੋੜੀ ਨਹੀਂ ਲੈਂਦੀ ਭੱਤੇ

ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਪੁੱਤਰ ਰਾਣਾ ਇੰਦਰ ਸਿੰਘ ਨੇ ਤਿੰਨ ਵਰ੍ਹਿਆਂ ’ਚ ਕੋਈ ਟੀ ਏ/ਡੀ ਏ ਨਹੀਂ ਲਿਆ। ਘੱਟ ਭੱਤੇ ਲੈਣ ਵਾਲਿਆਂ ’ਚ ਭਾਜਪਾ ਦੇ ਅਸ਼ਵਨੀ ਕੁਮਾਰ ਸ਼ਰਮਾ, ਗੁਰਲਾਲ ਘਨੌਰ, ਮਨਪ੍ਰੀਤ ਸਿੰਘ ਇਆਲੀ, ਕਾਂਗਰਸੀ ਵਿਧਾਇਕ ਪਰਗਟ ਸਿੰਘ ਆਦਿ ਸ਼ਾਮਲ ਹਨ।

Advertisement
×