ਚੰਡੀਗੜ੍ਹ, 25 ਦਸੰਬਰ
ਰਾਜ ਦੇ ਵੱਖ-ਵੱਖ ਹਿੱਸਿਆਂ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ਕਾਰਨ ਮੋਬਾਈਲ ਟਾਵਰਾਂ ਦਹ ਬਿਜਲੀ ਸਪਲਾਈ ਕੱਟਣ ’ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਹੈ ਕਿ ਅਜਿਹਾ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਨਵੇਂ ਖੇਤ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਉਹੀ ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਦਿਖਾਉਣੀ ਚਾਹੀਦੀ ਹੈ, ਜੋ ਉਹ ਇੱਕ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਦਿਖਾ ਰਹੇ ਹਨ।