ਦੇਵਿੰਦਰ ਸਿੰਘ ਜੱਗੀ
ਪਾਇਲ, 29 ਦਸੰਬਰ
ਜੀਓ ਦੇ ਮੋਬਾਈਲ ਟਾਵਰਾਂ ਨੂੰ ਬੰਦ ਕਰਨ ਅਤੇ ਉਨ੍ਹਾਂ ਦੀ ਬਿਜਲੀ ਸਪਲਾਈ ‘ਚ ਕਟੌਤੀ ਦੇ ਬਾਰੇ ‘ਚ ਜਾਣਕਾਰੀ ਮਿਲਣ ‘ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਆਦੇਸ਼ ਕੀਤੇ ਗਏ ਹਨ ਕਿ ਮੋਬਾਈਲ ਟਾਵਰਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ। ਬੀਕੇਯੂ ਡਕੌਂਦਾ ਦੇ ਮਲਕੀਤ ਸਿੰਘ ਮਹਿਲ ਕਲਾਂ ਅਤੇ ਉਗਰਾਹਾਂ ਦੇ ਉਪ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਵੀ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਿਤੇ ਵੀ ਮੋਬਾਈਲ ਟਾਵਰ ਦੀ ਬਿਜਲੀ ਨਾ ਕੱਟਣ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਾ ਪਹੁੰਚਾਉਣ। ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਹੋਣਾ ਚਾਹੀਦਾ ਹੈ। ਪ੍ਰਧਾਨ ਬੂਟਾ ਸਿੰਘ ਨੇ ਵੀ ਕਿਹਾ ਹੈ ਕਿ “ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਜਾਂ ਉਨ੍ਹਾਂ ਦੀ ਬਿਜਲੀ ਨੂੰ ਬੰਦ ਕਰਨ ਜਾਂ ਕੇਬਲ ਕੱਟਣ ਲਈ ਕਿਸੇ ਕਿਸਾਨ ਜਥੇਬੰਦੀ ਨੇ ਨਹੀਂ ਕਿਹਾ। ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਲੋਕ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਸਾਜ਼ਿਸ਼ ਹੇਠ ਕੰਮ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ “ਇਹ ਹੁੱਲੜਬਾਜ਼ੀ ਸਾਡੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਅਤੇ ਬੰਦ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਹੈ।