‘ਮਿਸ਼ਨ ਉੱਤਰ ਪ੍ਰਦੇਸ਼’ ਲਈ ਲਾਮਬੰਦੀ ਜ਼ੋਰਾਂ ’ਤੇ

‘ਮਿਸ਼ਨ ਉੱਤਰ ਪ੍ਰਦੇਸ਼’ ਲਈ ਲਾਮਬੰਦੀ ਜ਼ੋਰਾਂ ’ਤੇ

ਪੱਤਰ ਪ੍ਰੇਰਕ

ਨਵੀਂ ਦਿੱਲੀ, 12 ਨਵੰਬਰ

ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦੇ ਅਹਿਮ ਪੜਾਅ ‘ਮਿਸ਼ਨ ਉੱਤਰ ਪ੍ਰਦੇਸ਼’ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਮਬੰਦੀ ਜਾਰੀ ਹੈ। ਮੋਰਚੇ ਵੱਲੋਂ ਦੱਸਿਆ ਗਿਆ ਕਿ 22 ਨਵੰਬਰ, 2021 ਨੂੰ ਲਖਨਊ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਉੱਤਰ ਪ੍ਰਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਲਾਮਬੰਦੀ ਕਰ ਰਹੀਆਂ ਹਨ ਤਾਂ ਕਿ ਮਹਾਪੰਚਾਇਤ ਨੂੰ ਸਫ਼ਲ ਬਣਾਇਆ ਜਾ ਸਕੇ। ਇਸੇ ਦੌਰਾਨ ਮੋਰਚੇ ਵੱਲੋਂ 26 ਨਵੰਬਰ ਨੂੰ ਦਿੱਲੀ ਮੋਰਚੇ ਦਾ ਇੱਕ ਸਾਲ ਮੁਕੰਮਲ ਹੋਣ ’ਤੇ ਵੱਡੇ ਇਕੱਠ ਕਰਨ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ। ਮੋਰਚੇ ਵੱਲੋਂ 14 ਨਵੰਬਰ ਨੂੰ ਯੂਪੀ ਦੇ ਪੀਲੀਭੀਤ ਜ਼ਿਲ੍ਹੇ ਦੇ ਪੂਰਨਪੁਰ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਹਲਕੇ ਦੇ ਲੋਕਾਂ ਵੱਲੋਂ ‘ਲਖੀਮਪੁਰ ਨਿਆਏ ਮਹਾਪੰਚਾਇਤ’ ਕਰਵਾਈ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਸ਼ਹਿਰ

View All