ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਸਤੰਬਰ
ਇਥੇ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ’ ਵੱਲੋਂ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਲਾਮਬੰਦੀ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਕੱਚੇ ਮੁਲਾਜ਼ਮਾਂ, ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲਮਟੋਲ ਨੀਤੀ ਦੇ ਖ਼ਿਲਾਫ਼ 10 ਸਤੰਬਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਇਕੱਤਰਤਾ ਹੋਈ। ਇਸ ਮੌਕੇ ਸਾਂਝੇ ਫਰੰਟ ਦੇ ਆਗੂਆਂ ਨੇ ਆਖਿਆ ਕਿ ਮੰਗਾਂ ਦੀ ਪੂਰਤੀ ਲਈ 10 ਸਤੰਬਰ ਨੂੰ ਹਜ਼ਾਰਾਂ ਲੋਕ ਸਥਾਨਕ ਦਾਣਾ ਮੰਡੀ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਰੈਲੀ ਵਿੱਚ ਪੁੱਜਣਗੇ। ਰੈਲੀ ਮਗਰੋਂ ਮੁੱਖ ਮੰਤਰੀ ਦੀ ਕੋਠੀ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ। ਸਾਂਝੇ ਫਰੰਟ ਦੇ ਆਗੂਆਂ ਨੇ ਆਖਿਆ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।