ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਨਵੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਮੋਰਚੇ ਦੀ ਪਹਿਲੀ ਵਰ੍ਹੇਗੰਢ ਮੌਕੇ ਵੱਡੇ ਇਕੱਠ ਕਰਨ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ, ਪੈਟਰੋਲ ਪੰਪਾਂ, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਮੂਹਰੇ ਚੱਲ ਰਹੇ ਅੰਦੋਲਨ ’ਚ ਵਿਉਂਤਬੰਦੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ’ਚ ਮੀਟਿੰਗਾਂ ਕਰਕੇ ਦਿੱਲੀ ਵੱਲ ਵਹੀਰਾਂ ਘੱਤਣ ਲਈ ਡਿਊਟੀਆਂ ਲਗਾਈ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੰਗਨਾ ਰਣੌਤ ਵੱਲੋਂ ਦੇਸ਼ ਦੀ ਆਜ਼ਾਦੀ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਅਜਿਹੀਆਂ ਹਰਕਤਾਂ ਤੋਂ ਬਾਜ਼ ਨਾ ਆਈ ਤਾਂ ਉਸ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।