ਪਰਮਜੀਤ ਸਿੰਘ
ਫਾਜ਼ਿਲਕਾ, 17 ਫਰਵਰੀ
ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਭਲੇ ਹੀ ਵਾਪਸ ਲੈ ਲਏ ਹੋਣ, ਪਰ ਹੁਣ ਵੀ ਦਿੱਲੀ ਦੇ ਬਾਰਡਰਾਂ ’ਤੇ ਸ਼ਹੀਦ ਹੋਏ ਕਿਸਾਨਾਂ ਨੂੰ ਨਾ ਤਾਂ ਸ਼ਰਧਾਂਜਲੀ ਦਿੱਤੀ ਹੈ ਤੇ ਨਾ ਹੀ ਉਨ੍ਹਾਂ ਕਿਸਾਨਾਂ ਤੋਂ ਮੁਆਫ਼ੀ ਮੰਗੀ ਹੈ। ਸ੍ਰੀ ਜਾਖੜ ਨੇ ਫਾਜ਼ਿਲਕਾ ’ਚ ਕਾਂਗਰਸ ਉਮੀਦਵਾਰ ਦਵਿੰਦਰ ਸਿੰਘ ਘੁਬਾਇਆ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੀ ਦੁਸ਼ਮਣ ਹੈ। ਉਹ ਇਕ ਪਾਸੇ ਉਦਯੋਗਪਤੀਆਂ ਦੇ ਕਰਜ਼ੇ ਮੁਆਫ਼ ਕਰ ਰਹੀ ਹੈ ਦੂਜੇ ਪਾਸੇ ਕਿਸਾਨਾਂ ਨੂੰ ਮਿਲਣ ਵਾਲੇ ਬੀਜ, ਖਾਦ ’ਤੇ ਸਬਸਿਡੀ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਖਾਦ ’ਤੇ ਦਿੱਤੀ ਜਾਣ ਵਾਲੀ 4 ਕਰੋੜ ਦੀ ਸਬਸਿਡੀ ਬੰਦ ਕਰ ਦਿੱਤੀ ਹੈ। ਜਾਖੜ ਨੇ ਕਿਹਾ ਕਿ ਕੇਜਰੀਵਾਲ ਲੋਕਪਾਲ ਬਿਲ ਲਈ ਅੰਦੋਲਨ ਵੇਲੇ ਕਸਮ ਖਾਂਦੇ ਸਨ ਕਿ ਰਾਜਨੀਤੀ ’ਚ ਨਹੀਂ ਆਉਣਗੇ। ਤੇ ਹੁਣ ਖੂਬ ਰਾਜਨੀਤੀ ਕਰ ਰਹੇ ਹਨ।