ਮਹਿੰਦਰ ਸਿੰਘ ਰੱਤੀਆਂ
ਮੋਗਾ, 4 ਅਕਤੂਬਰ
ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਸ਼ੁਰੂ ਕੀਤੀ ਟਰੈਕਟਰ ਰੈਲੀ ਦੌਰਾਨ ਬੱਧਣੀ ਕਲਾਂ ਵਿੱਚ ਕਿਹਾ ਮੋਦੀ ਸਰਕਾਰ ਅੰਬਾਨੀ ਤੇ ਅਦਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਗਈ ਹੈ। ਪੰਜਾਬ ਤੇ ਹਰਿਆਣਾ ਦੇ ਕਿਸਾਨ ਦੇਸ਼ ਦੇ ਅੰਨਦਾਤਾ ਹਨ ਪਰ ਅੱਜ ਉਨ੍ਹਾਂ ਦਾ ਹੀ ਕੱਦੂਕਸ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰੰਤਰੀ ਨੂੰ ਸਵਾਲ ਕੀਤਾ ਕਿ ਕਰੋਨਾ ਦੇ ਦੌਰਾਨ ਹੀ ਖੇਤੀ ਕਾਨੂੰਨ ਲਿਆਉਣ ਦੀ ਕਾਹਲ ਕਿਉਂ ਕੀਤੀ ਗਈ। ਕਰੋਨਾ ਦੌਰਾਨ ਵੱਡੇ ਸਨਅਤਕਾਰਾਂ ਨੂੰ ਤਾਂ ਰਾਹਤ ਦੇ ਦਿੱਤੀ ਪਰ ਗਰੀਬਾਂ ਖਾਸ ਕਰਕੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ।