ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਸ ਤਾਨਾਸ਼ਾਹੀ ਢੰਗ ਨਾਲ ਖੇਤੀ ਕਾਨੂੰਨ ਕਿਸਾਨਾਂ ’ਤੇ ਥੋਪੇ ਸਨ, ਉਸੇ ਤਰ੍ਹਾਂ ਵਾਪਸ ਲੈ ਲਏ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਸੰਸਦ ਦੇ ਦੋਵਾਂ ਸਦਨਾਂ ’ਚ ਬਹਿਸ ਹੋਣੀ ਜ਼ਰੂਰੀ ਚਾਹੀਦੀ ਸੀ ਪਰ ਸਰਕਾਰ ਇੱਕ ਪਾਸੇ ਧੱਕੇ ਨਾਲ ਖੇਤੀ ਕਾਨੂੰਨ ਥੋਪੇ ਜਾਣ ਬਾਰੇ ਗ਼ਲਤੀ ਮੰਨ ਰਹੀ ਹੈ ਪਰ ਸਦਨ ’ਚ ਵਿਰੋਧੀ ਧਿਰ ਦੇ ਸੁਆਲਾਂ ਤੋਂ ਭੱਜ ਰਹੀ ਹੈ। ਸ੍ਰੀ ਮਾਨ ਨੇ ਕਿਹਾ ਕਿ ਤਿੰਨ ਖੇਤੀ ਖੇਤੀ ਕਾਨੂੰਨ ਰੱਦ ਹੋਣਾ ਕਿਸਾਨਾਂ ਅਤੇ ਕਿਰਤੀਆਂ ਦੀ ਜਿੱਤ ਹੈ, ਇਸ ਲਈ ਸਿਆਸੀ ਪਾਰਟੀ ਜਾਂ ਵਿਅਕਤੀ ਵਿਸ਼ੇਸ਼ ਨੂੰ ਖੇਤੀ ਕਾਨੂੰਨ ਰੱਦ ਕਰਵਾਏ ਜਾਣ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਦੌੜ ’ਚ ਨਹੀਂ ਪੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਕੇਂਦਰ ਸਰਕਾਰ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਨੂੰ ਕਾਨੂੰਨੀ ਗਰੰਟੀ ਅਤੇ ਖ਼ਰੀਦ ਯਕੀਨੀ ਬਣਾਵੇ।