ਕਿਸਾਨ ਜਥੇਬੰਦੀਆਂ ਦੇ ਐਲਾਨ ਮਗਰੋਂ ਫਰਾਖਦਿਲੀ ਵਿਖਾਏ ਮੋਦੀ ਸਰਕਾਰ: ਕੈਪਟਨ

ਕੇਂਦਰ ਨੂੰ ਪੰਜਾਬ ’ਚ ਰੇਲ ਸੇਵਾਵਾਂ ਬਹਾਲ ਕਰਨ ਦੀ ਅਪੀਲ ਕੀਤੀ

ਕਿਸਾਨ ਜਥੇਬੰਦੀਆਂ ਦੇ ਐਲਾਨ ਮਗਰੋਂ ਫਰਾਖਦਿਲੀ ਵਿਖਾਏ ਮੋਦੀ ਸਰਕਾਰ: ਕੈਪਟਨ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 21 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਵੱਲੋਂ 23 ਨਵੰਬਰ ਤੋਂ ਸੂਬੇ ਵਿੱਚ ਮਾਲ ਗੱਡੀਆਂ ਦੇ ਨਾਲ ਮੁਸਾਫ਼ਰ ਗੱਡੀਆਂ ਚੱਲਣ ਦੇਣ ਦੇ ਕੀਤੇ ਐਲਾਨ ਪ੍ਰਤੀ ਫ਼ਰਾਖ਼ਦਿਲੀ ਵਿਖਾਉਂਦਿਆਂ ਰੇਲ ਸੇਵਾਵਾਂ ਨੂੰ ਬਹਾਲ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਧਿਰਾਂ ਦੀ ਇਸ ਪੇਸ਼ਕਦਮੀ ਨਾਲ ਦੋ ਮਹੀਨਿਆਂ ਤੋਂ ਬਣਿਆ ਸੰਕਟ ਖ਼ਤਮ ਹੋ ਜਾਵੇਗਾ। ਕੈਪਟਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਬਾਬਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਕੈਪਟਨ ਨੇ ਕਿਹਾ, ‘ਆਓ ਅਸੀਂ ਮਿਲ ਕੇ ਕੇਂਦਰ ’ਤੇ ਦਬਾਅ ਪਾਈਏ ਤਾਂ ਕਿ ਉਹ ਕੇਂਦਰੀ ਖੇਤੀ ਕਾਨੂੰਨਾਂ ਬਾਰੇ ਸਾਡੇ ਨਜ਼ਰੀਏ ਤੇ ਇਸ ਗੱਲ ਨੂੰ ਸਮਝ ਸਕਣ ਕਿ ਕਿਵੇਂ ਇਹ (ਕਾਨੂੰਨ) ਪੰਜਾਬ ਨੂੰ ਤਬਾਹ ਕਰ ਦੇਣਗੇ। ਕੈਪਟਨ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ, ‘ਮੈਂ ਇਸ ਲੜਾਈ ਵਿੱਚ ਕਿਸਾਨਾਂ ਦੇ ਨਾਲ ਹਾਂ। ਸਾਡੇ ਸਾਰਿਆਂ ਦੀਆਂ ਰਗਾਂ ਵਿੱਚ ਕਿਸਾਨੀ ਖ਼ੂਨ ਹੈ।’ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਗੰਨੇ ਦੀ ਫ਼ਸਲ ਦਾ ਭਾਅ ਵਧਾਉਣ ਤੇ ਬਕਾਇਆਂ ਦੀ ਅਦਾਇਗੀ ਦੇ ਨਾਲ ਪਰਾਲੀ ਸਾੜਨ ਨਾਲ ਸਬੰਧਤ ਕੇਸਾਂ ਨੂੰ ਰੱਦ ਕਰਨ ਜਿਹੀਆਂ ਮੰਗਾਂ ’ਤੇ ਗੌਰ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਪ੍ਰਧਾਨ ਮੰਤਰੀ ਕਿਸਾਨਾਂ ਦੇ ‘ਮਨ ਕੀ ਬਾਤ’ ਸਮਝਣ: ਕਿਸਾਨ ਜਥੇਬੰਦੀਆਂ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

32 ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਿਆ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਸ਼ਹਿਰ

View All