ਮੋਦੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ; ਕੈਪਟਨ ਮਾਮਲੇ ਵਿੱਚ ਦਖ਼ਲ ਦੇਣ: ਖਹਿਰਾ

ਮੋਦੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ; ਕੈਪਟਨ ਮਾਮਲੇ ਵਿੱਚ ਦਖ਼ਲ ਦੇਣ: ਖਹਿਰਾ

ਦਰਸ਼ਨ ਸਿੰਘ ਸੋਢੀ/ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 11 ਅਗਸਤ                                          

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਬੰਦ ਕੀਤਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਕਿਹਾ ਹੈ ਕਿ ਉਹ ਲਾਂਘਾ ਖੁਲ੍ਹਵਾਉਣ ਲਈ ਅੱਗੇ ਆਉਣ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੇ 16 ਮਾਰਚ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਸੀ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਬੀਤੀ 29 ਜੂਨ ਨੂੰ ਪਾਕਿਸਤਾਨ ਨੇ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਹੈ ਪਰ ਭਾਰਤ ਵੱਲੋਂ ਲਾਂਘਾ ਹਾਲੇ ਬੰਦ ਹੈ। 5 ਅਗਸਤ ਨੂੰ ਪ੍ਰਧਾਨ ਮੰਤਰੀ ਨੇ ਅਯੁੱਧਿਆਂ ਵਿੱਚ ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਹੈ। ਲਿਹਾਜ਼ਾ ਹੁਣ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਣਾ ਚਾਹੀਦਾ ਹੈ। ਜ਼ਹਿਰੀਲੀ ਸ਼ਰਾਬ ਦੇ ਮੁੱਦੇ ’ਤੇ ਸ੍ਰੀ ਖਹਿਰਾ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਪਿੰਡਾਂ ਵਿੱਚ ਸ਼ਰ੍ਹੇਆਮ ਸਰਕਾਰੀ ਸਰਪ੍ਰਸਤੀ ਹੇਠ ਨਕਲੀ ਸ਼ਰਾਬ ਦਾ ਗੋਰਖ ਧੰਦਾ ਚੱਲ ਰਿਹਾ ਹੈ। ਇਸ ਮੌਕੇ ਮੌੜ ਦੇ ਵਿਧਾਇਕ ਜਗਦੇਵ ਸਿੰਘ, ਨਵਦੀਪ ਸਿੰਘ ਬੱਬੂ, ਜਗਜੀਤ ਸਿੰਘ ਅਤੇ ਇੰਦਰਜੀਤ ਸਿੰਘ ਹਾਜ਼ਰ ਸਨ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All