ਨਿੱਜੀ ਪੱਤਰ ਪ੍ਰੇਰਕ
ਮੋਗਾ, 14 ਮਾਰਚ
ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਮੋਗਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਜਨ ਸਭਾਵਾਂ ਕਰਕੇ ਲੋਕਾਂ ਨੂੰ ਬਾਘਾਪੁਰਾਣਾ ਵਿੱਚ 21 ਮਾਰਚ ਨੂੰ ਹੋ ਰਹੇ ਕਿਸਾਨ ਮਹਾਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ’ਤੇ ਹਮਲਾ ਕਰਦਿਆਂ ਆਖਿਆ ਕਿ ਉਨ੍ਹਾਂ ਵੱਡੀਆਂ-ਵੱਡੀਆਂ ਸਰਕਾਰੀ ਕੰਪਨੀਆਂ ਪੂੰਜੀਪਤੀਆਂ ਨੂੰ ਵੇਚ ਦਿੱਤੀਆਂ, ਖੇਤੀਬਾੜੀ ਬਾਕੀ ਰਹਿ ਗਈ ਸੀ, ਜਿਸ ਨੂੰ ਉਹ ਹੁਣ ਵੇਚਣ ਲੱਗੇ ਹੋਏ ਹਨ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ’ਤੇ ਵਰਦਿਆਂ ਆਖਿਆ ਕਿ ਕੈਪਟਨ ਅਮਰਿੰਦਰ ਅਤੇ ਬਾਦਲ ਨੇ ਕਦੇ ਖੇਤੀ ਨਹੀਂ ਕੀਤੀ, ਇਸ ਲਈ ਕਿਸਾਨਾਂ ਦੇ ਦੁੱਖ ਦਰਦ ਨੂੰ ਨਹੀਂ ਸਮਝ ਸਕਦੇ। ਉਨ੍ਹਾਂ ਲੋਕਾਂ ਨੂੰ 21 ਮਾਰਚ ਦੇ ਬਾਘਾ ਪੁਰਾਣਾ ਕਿਸਾਨ ਮਹਾਸੰਮੇਲਨ ਵਿੱਚ ਭਰਵੀਂ ਸਮੂਲੀਅਤ ਕਰਨ ਦਾ ਸੱਦਾ ਦਿੱਤਾ।