ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਦੀ ਦੀ ਫੇਰੀ: ‘ਆਪ’ ਦੇ ਵਜ਼ੀਰਾਂ ਨੇ ਕੇਂਦਰ ਨੂੰ ਘੇਰਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੌਂ ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ‘ਆਪ’ ਸਰਕਾਰ ਦੇ ਵਜ਼ੀਰਾਂ ਨੇ ਕੇਂਦਰ ਸਰਕਾਰ ਦੀ ਹੜ੍ਹਾਂ ਦੇ ਮੁੱਦੇ ’ਤੇ ਘੇਰਾਬੰਦੀ ਕੀਤੀ ਹੈ। ‘ਆਪ’ ਦੇ ਵਜ਼ੀਰਾਂ ਨੇ...
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੌਂ ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ‘ਆਪ’ ਸਰਕਾਰ ਦੇ ਵਜ਼ੀਰਾਂ ਨੇ ਕੇਂਦਰ ਸਰਕਾਰ ਦੀ ਹੜ੍ਹਾਂ ਦੇ ਮੁੱਦੇ ’ਤੇ ਘੇਰਾਬੰਦੀ ਕੀਤੀ ਹੈ। ‘ਆਪ’ ਦੇ ਵਜ਼ੀਰਾਂ ਨੇ ਕੇਂਦਰ ਸਰਕਾਰ ਤੋਂ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ 20 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਰ ਕੇ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਲਈ ਪ੍ਰਧਾਨ ਮੰਤਰੀ ਪੰਜਾਬ ਫੇਰੀ ਮੌਕੇ ਮਹਿਜ਼ ਤਸਵੀਰਾਂ ਖਿਚਵਾ ਕੇ ਨਾ ਮੁੜ ਜਾਣ, ਉਹ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਦਾ ਵੀ ਐਲਾਨ ਕਰ ਕੇ ਜਾਣ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਹੜ੍ਹਾਂ ਦੇ ਨਾਮ ’ਤੇ ਰਾਜਨੀਤੀ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਪੰਜਾਬ ਦਾ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਜਾਰੀ ਕਰੇ। ਇਸ ਦੇ ਨਾਲ ਹੀ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਰਾਖ਼ਦਿਲੀ ਦਿਖਾਉਣ ਦੀ ਅਪੀਲ ਕੀਤੀ ਹੈ। ਸ੍ਰੀ ਗੋਇਲ ਨੇ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਹੜ੍ਹ ਆਉਣ ਤੋਂ 25 ਦਿਨਾਂ ਬਾਅਦ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ, ਪਰ ਇਸ ਸਬੰਧੀ ਉਨ੍ਹਾਂ ਨੇ ਹੁਣ ਤੱਕ ਇਕ ਵੀ ਲਫ਼ਜ਼ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਵਿੱਚ ਵੱਡਾ ਆਰਥਿਕ ਨੁਕਸਾਨ ਹੋਇਆ ਹੈ।

780 ਕਰੋੜ ਰੁਪਏ ਦੇ ਸਿਹਤ ਢਾਂਚੇ ਦਾ ਨੁਕਸਾਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਵਿੱਚ 780 ਕਰੋੜ ਰੁਪਏ ਦੇ ਸਿਹਤ ਢਾਂਚੇ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰੀ ਸਿਹਤ ਮੰਤਰੀ ਜੇ ਪੀ ਨੱਢਾ ਨੂੰ ਵੀ ਪੱਤਰ ਲਿਖ ਕੇ ਤੁਰੰਤ ਵਿੱਤੀ ਸਹਾਇਤੀ ਦੇਣ ਦੀ ਮੰਗ ਕੀਤੀ ਗਈ ਹੈ।

Advertisement

Advertisement
Show comments