ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 16 ਅਕਤੂਬਰ
ਮੋਗਾ ਦੀ ਅਦਾਲਤ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਮਨ ਜਾਰੀ ਕਰ ਕੇ 15 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜੇ ਗਏ ਹਨ, ਜਿਸ ਵਿੱਚ ਹਰਪਾਲ ਚੀਮਾ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਰਾਹੀਂ ਕਿਹਾ ਗਿਆ ਸੀ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਾਬਕਾ ਵਿਧਾਇਕ ਹਰਜੋਤ ਕਮਲ ਨੇ ਇਥੇ ਆਖਿਆ ਕਿ ਦੋ ਸਾਲ ਪਹਿਲਾਂ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਉਨ੍ਹਾਂ ਉੱਪਰ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਗਾਏ ਸਨ ਤੇ ਇਹ ਵੀ ਦੋਸ਼ ਲਗਾਇਆ ਸੀ ਕਿ ਉਸ ਨੇ ਮਿਲੀਭੁਗਤ ਕਰ ਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ’ਚ ਤਬਦੀਲ ਕੀਤਾ ਹੈ।